
ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ (Chotte Sahibzade) ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ । ਵੱਡੀ ਗਿਣਤੀ ‘ਚ ਸ਼ਰਧਾਲੂ ਫਤਿਹਗੜ੍ਹ ਸਾਹਿਬ ‘ਚ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਆਪੋ ਆਪਣੇ ਤਰੀਕੇ ਦੇ ਨਾਲ ਯਾਦ ਕਰ ਰਹੇ ਹਨ ।

ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਪੁੱਤਰ ਬੌਬੀ ਦਿਓਲ ਦੇ ਬਚਪਨ ਦਾ ਵੀਡੀਓ ਸਾਂਝਾ ਕਰਦੇ ਹੋਏ ਦਿੱਤੀ ਕ੍ਰਿਸਮਸ ਦੀ ਖੁਸ਼ੀ ਕੀਤੀ ਸਾਂਝੀ
ਅਦਾਕਾਰਾ ਨੀਰੂ ਬਾਜਵਾ (Neeru Bajwa)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗਾਇਕ ਸਤਿੰਦਰ ਸਰਤਾਜ ਦਾ ਗੀਤ ‘ਸਰਦਾਰ ਜੀ’ ਸ਼ੇਅਰ ਕੀਤਾ ਹੈ ਅਤੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀ ਦਿੱਤੀ ਹੈ ।

ਹੋਰ ਪੜ੍ਹੋ : ਜਦੋਂ ਏਅਰਪੋਰਟ ‘ਤੇ ਬਿਨ੍ਹਾਂ ਚੈਕਿੰਗ ਦੇ ਜਾਣ ਲੱਗੀ ਕੈਟਰੀਨਾ ਨੂੰ ਸੀਆਰਪੀਐੱਫ ਜਵਾਨ ਨੇ ਟੋਕਿਆ, ਵੀਡੀਓ ਹੋ ਰਿਹਾ ਵਾਇਰਲ
ਨੀਰੂ ਬਾਜਵਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਫ਼ਤਹਿਗੜ੍ਹ ਸਾਹਿਬ, ਸਰਹਿੰਦ ਤੇ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਕਰੋੜਾਂ ਸਜਦੇ- ਸਤਿੰਦਰ ਪਾਲ ਸਿੰਘ ਸਰਤਾਜ’।

ਇਸ ਗੀਤ ਦੇ ਨਾਲ ਉਨ੍ਹਾਂ ਨੇ ਗਾਇਕ ਸਤਿੰਦਰ ਸਰਤਾਜ ਨੂੰ ਵੀ ਟੈਗ ਕੀਤਾ ਹੈ ।ਇਸ ਗੀਤ ‘ਚ ਸਤਿੰਦਰ ਸਰਤਾਜ ਨੇ ਸਿੱਖ ਕੌਮ ਵੱਲੋਂ ਦੇਸ਼ ਅਤੇ ਕੌਮ ਦੀ ਰੱਖਿਆ ਦੇ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਸਿਤਾਰਿਆਂ ਨੇ ਵੀ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ ।
View this post on Instagram