ਨੀਰੂ ਬਾਜਵਾ ਨੇ ਆਪਣੀ ਵੱਡੀ ਬੇਟੀ ਦੀ ਯਾਦ ‘ਚ ਸ਼ੇਅਰ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  November 11th 2020 11:56 AM  |  Updated: November 11th 2020 11:56 AM

ਨੀਰੂ ਬਾਜਵਾ ਨੇ ਆਪਣੀ ਵੱਡੀ ਬੇਟੀ ਦੀ ਯਾਦ ‘ਚ ਸ਼ੇਅਰ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਏਨੀਂ ਦਿਨੀਂ ਉਹ ਲੰਡਨ ‘ਚ ਆਪਣੀ ਆਉਣ ਵਾਲੀਆਂ ਨਵੀਂ ਫ਼ਿਲਮਾਂ ਦੀ ਸ਼ੂਟਿੰਗ ਕਰ ਰਹੇ ਨੇ ।  neeru bajwa pic-1 ਹੋਰ ਪੜ੍ਹੋ : ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾ ਰਿਹਾ ਹੈ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ ਕ਼ਸੀਦਾ’, ਚੱਲ ਰਿਹਾ ਹੈ ਟਰੈਂਡਿੰਗ ‘ਚ

ਉਨ੍ਹਾਂ ਦਾ ਪਰਿਵਾਰ ਕੈਨੇਡਾ ‘ਚ ਹੈ ।ਜਿਸ ਕਰਕੇ ਉਨ੍ਹਾਂ ਨੇ ਆਪਣੇ ਵੱਡੀ ਬੇਟੀ ਨੂੰ ਯਾਦ ਕਰਦੇ ਹੋਏ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾਈ ਹੈ । ਉਨ੍ਹਾਂ ਨੇ ਲਿਖਿਆ ਹੈ- ‘ਮੇਰੀ ਪਿਆਰੀ ਬੇਟੀ ਤੁਹਾਡੇ ਚੁੰਮਣ ਲਈ ਮੈਂ ਇੰਤਜ਼ਾਰ ਨਹੀਂ ਕਰ ਸਕਦੀ #countdown’ ।

neeru bajwa shared her daughter pic

ਉਨ੍ਹਾਂ ਨੇ ਨਾਲ ਹੀ ਆਪਣੀ ਬੇਟੀ ਅਨਾਇਆ ਦੀ ਤਸਵੀਰ ਸ਼ੇਅਰ ਕੀਤੀ ਹੈ । ਇਹ ਪਿਆਰੀ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਫੈਨਜ਼ ਕਮੈਂਟਸ ‘ਚ ਹਾਰਟ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ ।

inside pic of neeru with family

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਗਿੱਪੀ ਗਰੇਵਾਲ ਦੇ ਆਪਣੀ ‘ਪਾਣੀ ‘ਚ ਮਧਾਣੀ’ ਤੇ ‘ਫੱਟੇ ਦਿੰਦੇ ਚੱਕ ਪੰਜਾਬੀ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਨੇ। ਪਿਛਲੇ ਸਾਲ ਉਹ ‘ਛੜਾ’ ਵਰਗੀ ਸੁਪਰ ਹਿੱਟ ਫ਼ਿਲਮ ਲੀਡ ਰੋਲ ‘ਚ ਨਜ਼ਰ ਆਏ ਸੀ ।

neeru and gippy


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network