ਨੀਰੂ ਬਾਜਵਾ ਨੇ ਆਪਣੀ ਛੋਟੀ ਭੈਣ ਰੁਬੀਨਾ ਬਾਜਵਾ ਦੇ ਨਾਲ ਸਾਂਝਾ ਕੀਤਾ ਮਸਤੀ ਵਾਲਾ ਵੀਡੀਓ

written by Lajwinder kaur | April 21, 2022

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਕੋਕਾ’ ਨੂੰ ਲੈ ਕੇ ਸੁਰਖੀਆਂ ‘ਚ ਨੇ । ਪਾਲੀਵੁੱਡ ਇੰਡਸਟਰੀ ਦੀ ਇਹ ਮਸ਼ਹੂਰ ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਛੋਟੀ ਭੈਣ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਚ ਦੋਵਾਂ ਭੈਣਾਂ ਦਾ ਮਸਤੀ ਵਾਲਾ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਆਮਿਰ ਖ਼ਾਨ ਬੇਟੇ ਆਜ਼ਾਦ ਨਾਲ ਅੰਬਾਂ ਦਾ ਲੁਤਫ਼ ਲੈਂਦੇ ਆਏ ਨਜ਼ਰ, ਦਰਸ਼ਕਾਂ ਨੂੰ ਐਕਟਰ ਦਾ ਇਹ ਦੇਸੀ ਅੰਦਾਜ਼ ਆ ਰਿਹਾ ਪਸੰਦ

ਨੀਰੂ ਬਾਜਵਾ ਨੇ ਆਪਣੀ ਭੈਣ ਰੁਬੀਨਾ ਬਾਜਵਾ ਦੇ ਨਾਲ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘#kokka ਸੀਜ਼ਨ… anything and everything that has to do with with #kokka ! With my #kokka #sister @rubina.bajwa … ਆਖੀਰਕਾਰ ਅਸੀਂ ਦੋਵਾਂ ਨੇ ਇਕੱਠੇ ਕੁਝ ਸਮਾਂ ਬਿਤਾਇਆ’। ਵੀਡੀਓ ‘ਚ ਦੇਖ ਸਕਦੇ ਹੋ ਰੁਬੀਨਾ ਤੇ ਨੀਰੂ ਇਕੱਠੇ ਗੁਰਨਾਮ ਭੁੱਲਰ ਦੇ ਡਾਇਮੰਡ ਕੋਕਾ ਗੀਤ ਉੱਤੇ ਖੂਬ ਮਸਤੀ ਕਰ ਰਹੀਆਂ ਹਨ। ਦਰਸ਼ਕਾਂ ਨੂੰ ਦੋਵਾਂ ਭੈਣਾਂ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਸੰਜੇ ਦੱਤ ਨੇ ਸ਼ੁੱਧ ਪੰਜਾਬੀ ਬੋਲ ਕੇ ਜਿੱਤਿਆ ਹਰ ਇੱਕ ਦਾ ਦਿਲ, ਸਰਦਾਰ ਫੋਟੋਗ੍ਰਾਫਰ ਨੂੰ ਕਿਹਾ- ‘ਰੱਬ ਰਾਖਾ ਭਾਜੀ’

neeru and rubina

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਦੋ ਫ਼ਿਲਮਾਂ ਕੋਕਾ ਤੇ ਕਲੀ ਜੋਟਾ ਨੂੰ ਲੈ ਕੇ ਚਰਚਾ ‘ਚ ਨੇ। ਕੋਕਾ ਫ਼ਿਲਮ ‘ਚ ਉਹ ਗਰੁਨਾਮ ਭੁੱਲਰ ਦੇ ਨਾਲ ਨਜ਼ਰ ਆਵੇਗੀ। ਕਲੀ ਜੋਟਾ ਫ਼ਿਲਮ ਚ ਨੀਰੂ ਬਾਜਵਾ ਸਤਿੰਦਰ ਸਰਤਾਜ ਦੇ ਨਾਲ ਸਿਲਵਰ ਸਕਰੀਨ ਸਾਂਝੀ ਕਰਦੀ ਹੋਈ ਨਜ਼ਰ ਆਵੇਗੀ। ਦੱਸ ਦਈਏ ਨੀਰੂ ਬਾਜਵਾ ਲੰਬੇ ਅਰਸੇ ਤੋਂ ਪੰਜਾਬੀ ਇੰਡਸਟਰੀ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਕਈ ਹਿੱਟ ਫ਼ਿਲਮਾਂ ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਹਾਲੀਵੁੱਡ ਦੀ ਫ਼ਿਲਮ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਵੱਡੀ ਭੈਣ ਵਾਂਗ ਛੋਟੀ ਭੈਣ ਰੁਬੀਨਾ ਬਾਜਵਾ ਵੀ ਪੰਜਾਬੀ ਫ਼ਿਲਮ ‘ਚ ਕੰਮ ਕਰ ਰਹੀ ਹੈ।

 

 

View this post on Instagram

 

A post shared by Neeru Bajwa (@neerubajwa)

You may also like