ਨੀਰੂ ਬਾਜਵਾ ਨੇ ਆਪਣੀ ਮਨਮੋਹਕ ਅਦਾਵਾਂ ਵਾਲਾ ਵੀਡੀਓ ਕੀਤਾ ਸਾਂਝਾ, ਫੈਨਜ਼ ਲੁੱਟਾ ਰਹੇ ਨੇ ਪਿਆਰ

written by Lajwinder kaur | January 10, 2023 05:28pm

Neeru Bajwa Latest video: ਪੰਜਾਬੀ ਫ਼ਿਲਮੀ ਇੰਡਸਟਰੀ ਦੀ ਖ਼ੂਬਸੂਰਤ ਤੇ ਬਾਕਮਾਲ ਅਦਾਕਾਰਾ ਨੀਰੂ ਬਾਜਵਾ ਜੋ ਕਿ ਹਰ ਵਾਰ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਨੂੰ ਹੈਰਾਨ ਕਰ ਦਿੰਦੀ ਹੈ। ਜੀ ਹਾਂ ਬੀਤੇ ਦਿਨੀਂ ਹੀ ਉਨ੍ਹਾਂ ਦੀ ਮੋਸਟ ਅਵੇਟਡ ਫ਼ਿਲਮ ਕਲੀ ਜੋਟਾ ਦਾ ਟ੍ਰੇਲਰ ਰਿਲੀਜ਼ ਹੋਇਆ ਸੀ। ਇਸ ਪਾਵਰਫੂਲ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਜਿਸ ਕਰਕੇ ਅਦਾਕਾਰਾ ਨੇ ਆਪਣੇ ਇੱਕ ਪਿਆਰੇ ਜਿਹੇ ਵੀਡੀਓ ਨੂੰ ਪੋਸਟ ਕਰਕੇ ਧੰਨਵਾਦ ਕੀਤਾ ਹੈ।

ਹੋਰ ਪੜ੍ਹੋ : ਫ਼ਿਲਮ ‘ਪਠਾਨ’ ਦਾ ਐਕਸ਼ਨ ਤੇ ਦੇਸ਼ਭਗਤੀ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼, ਸ਼ਾਹਰੁਖ਼, ਜਾਨ ਤੇ ਦੀਪਿਕਾ ਦਾ ਸਵੈਗ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

neeru bajwa and satinder sartaaj movie kali jotta image source: Instagram

ਅਦਾਕਾਰਾ ਨੀਰੂ ਬਾਜਵਾ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਰੈੱਡ ਰੰਗ ਵਾਲੀ ਆਉਟਫਿੱਟ ਵਿੱਚ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਉਹ ‘ਨਿਹਾਰ ਲੈਣ ਦੇ’ ਗੀਤ ਉੱਤੇ ਆਪਣੀ ਕਾਤਿਲ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਧੰਨਵਾਦ ਤੁਹਾਡਾ ਸਾਰਿਆਂ ਦਾ!!!!! ਇੰਨਾ ਪਿਆਰ ਦੇਣ ਲਈ... Am speechless’। ਇਸ ਪੋਸਟ ਉੱਤੇ ਵੀ ਯੂਜ਼ਰਸ ਕਮੈਂਟ ਕਰਕੇ ਅਦਾਕਾਰ ਦੀ ਤਾਰੀਫ ਕਰ ਰਹੇ ਹਨ।

actress neeru bajwa latest video image source: Instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕੁਝ ਸਮੇਂ ਬਾਲੀਵੁੱਡ ਅਤੇ ਟੀਵੀ ਸੀਰੀਅਲਾਂ ਵਿੱਚ ਵੀ ਕੰਮ ਕੀਤਾ। ਪਰ ਉਨ੍ਹਾਂ ਨੇ ਜ਼ਿਆਦਾ ਕੰਮ ਪੰਜਾਬੀ ਮਨੋਰੰਜਨ ਜਗਤ ਵਿੱਚ ਹੀ ਕੀਤਾ ਹੈ। ਬਹੁਤ ਜਲਦ ਉਹ ਹਾਲੀਵੁੱਡ ਤੇ ਬਾਲੀਵੁੱਡ ਫ਼ਿਲਮ ਵਿੱਚ ਵੀ ਨਜ਼ਰ ਆਵੇਗੀ। ਦੱਸ ਦਈਏ ਫ਼ਿਲਮ ‘ਕੋਲੀ ਜੋਟਾ’ ਜੋ ਕਿ 3 ਫਰਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਵੀ ਨਜ਼ਰ ਆਉਣਗੇ।

image source: Instagram

 

View this post on Instagram

 

A post shared by Neeru Bajwa (@neerubajwa)

You may also like