
ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸ਼ੇਅਰ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਇਸ ਵੀਡੀਓ ‘ਤੇ ਹਿੰਦੀ ‘ਚ ਇੱਕ ਡਾਇਲਾਗ ‘ਤੇ ਲਿਪਸਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਨੀਰੂ ਬਾਜਵਾ ਆਪਣੀਆਂ ਧੀਆਂ ਦੇ ਨਾਲ ਛੁੱਟੀਆਂ ਦਾ ਲੈ ਰਹੀਆਂ ਅਨੰਦ, ਵੇਖੋ ਤਸਵੀਰਾਂ
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ ।
ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼
ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਤਿੰਨ ਧੀਆਂ ਦੀ ਮਾਂ ਹੈ । ਹੈਰੀ ਜਵੰਦਾ ਦੇ ਨਾਲ ਕੁਝ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ । ਨੀਰੂ ਬਾਜਵਾ ਦੀਆਂ ਦੋ ਭੈਣਾਂ ਹੋਰ ਹਨ ।

ਜਿਨ੍ਹਾਂ ਚੋਂ ਰੁਬੀਨਾ ਬਾਜਵਾ ਵੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹੈ । ਉਹ ਜਲਦ ਹੀ ਅਗਲੇ ਸਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਜਿਸ ਬਾਰੇ ਕੁਝ ਦਿਨ ਪਹਿਲਾਂ ਹੀ ਅਦਾਕਾਰਾ ਨੇ ਜਾਣਕਾਰੀ ਸਾਂਝੀ ਕੀਤੀ ਸੀ । ਰੁਬੀਨਾ ਬਾਜਵਾ ਵੀ ਹੁਣ ਤੱਕ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੀ ਹੈ । ਜਿਸ ‘ਚ ‘ਮੁੰਡਾ ਹੀ ਚਾਹੀਦਾ’ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram