
ਨੀਰੂ ਬਾਜਵਾ (Neeru Bajwa ) ਇੱਕ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਹ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਅਦਾਕਾਰਾ ਨੀਰੂ ਬਾਜਵਾ ਨੇ ਧੀਆਂ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ,ਕਿਹਾ ਸਭ ਨੂੰ ਕਰ ਰਹੀ ਹਾਂ ਮਿਸ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਉਹ ਬਾਰਸੀਲੋਨਾ ਟਰਿੱਪ ‘ਤੇ ਪਹਿਲੀ ਵਾਰ ਜਾ ਰਹੀ ਹੈ’। ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ ।

ਪਰ ਬਾਲੀਵੁੱਡ ‘ਚ ਉਨ੍ਹਾਂ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਾ ਹੋਣ ਕਾਰਨ ਉਨ੍ਹਾਂ ਨੇ ਬਾਲੀਵੁੱਡ ਤੋਂ ਕਿਨਾਰਾ ਕਰ ਲਿਆ ਅਦਾਕਾਰਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰਾ ਆਪਣੀ ਅਦਾਕਾਰੀ ਦਾ ਜਲਵਾ ਵਿਖਾਉਂਦੀ ਹੋਈ ਨਜ਼ਰ ਆਏਗੀ ।ਨੀਰੂ ਬਾਜਵਾ ਜਲਦ ਹੀ ਗੁਰਨਾਮ ਭੁੱਲਰ ਦੇ ਨਾਲ ਫ਼ਿਲਮ ‘ਕੋਕਾ’ ‘ਚ ਦਿਖਾਈ ਦੇਵੇਗੀ ।ਇਸ ਤੋਂ ਇਲਾਵਾ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ਕਲੀ ਜੋਟਾ ‘ਚ ਵੀ ਦਿਖਾਈ ਦੇਵੇਗੀ । ਸਤਿੰਦਰ ਸਰਤਾਜ ਦੇ ਨਾਲ ਉਹ ਪਹਿਲੀ ਵਾਰ ਫ਼ਿਲਮ ਕਰ ਰਹੇ ਹਨ ਜਿਸ ‘ਚ ਵਾਮਿਕਾ ਗੱਬੀ ਵੀ ਮੁੱਖ ਭੂਮਿਕਾ ‘ਚ ਹੋਵੇਗੀ ।
View this post on Instagram