ਨੀਰੂ ਬਾਜਵਾ ਪਰਿਵਾਰ ਦੇ ਨਾਲ ਬਿਤਾ ਰਹੀ ਕਵਾਲਿਟੀ ਟਾਈਮ, ਵੇਖੋ ਵੀਡੀਓ

written by Shaminder | April 02, 2022

ਨੀਰੂ ਬਾਜਵਾ (Neeru Bajwa) ਅਕਸਰ ਆਪਣੇ ਪਰਿਵਾਰ ਦੇ ਨਾਲ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ (Video)ਸਾਂਝੇ ਕੀਤੇ ਹਨ । ਜਿਸ ‘ਚ ਅਦਾਕਾਰਾ ਆਪਣੀ ਧੀ ਅਤੇ ਪਤੀ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਲ ਆਪਣੀਆਂ ਦੋਵਾਂ ਛੋਟੀਆਂ ਧੀਆਂ ਦੇ ਨਾਲ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਨੀਰੂ ਬਾਜਵਾ ਦਾ ਪਤੀ ਆਪਣੀ ਧੀ ਨੂੰ ਚਿੜਾ ਰਿਹਾ ਹੈ ਅਤੇ ਉਹ ਆਪਣੇ ਪਾਪਾ ਦੇ ਹੱਥ ‘ਤੇ ਦੰਦੀ ਵੱਢ ਦਿੰਦੀ ਹੈ ।

Neeru Bajwa image From instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ਮੈਨੂੰ ਰੀਲ ਬਨਾਉਣ ਦੇ ਲਈ ਹੀਰੋ ਦੀ ਸੀ ਲੋੜ, ਜੋ ਪੂਰੀ ਹੋ ਗਈ

ਇਸ ਵੀਡੀਓ ਨੂੰ ਨੀਰੂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦੂਜੀਆਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਕਪਲ ਡਿਨਰ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਪੰਜਾਬੀ ਫ਼ਿਲਮਾਂ ‘ਚ ਉਸ ਨੇ ਕੰਮ ਕੀਤਾ ਹੈ ।

neeru bajwa with husband

ਉਸ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਅਦਾਕਾਰਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ । ਉਸ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ‘ਜੱਟ ਐਂਡ ਜੂਲੀਅਟ’, ‘ਛੜਾ’, ‘ਲੌਂਗ ਲਾਚੀ’ ਸਣੇ ਕਈ ਫ਼ਿਲਮਾਂ ਦਿੱਤੀਆਂ ਹਨ । ਨੀਰੂ ਬਾਜਵਾ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਨੀਰੂ ਬਾਜਵਾ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਪਰ ਹੁਣ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਹੈ ਅਤੇ ਸਿਰਫ਼ ਪਾਲੀਵੁੱਡ ਫ਼ਿਲਮਾਂ ‘ਚ ਹੀ ਕੰਮ ਕਰਨ ਦਾ ਫੈਸਲਾ ਕੀਤਾ ਹੈ । ਉਹ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ ।

 

View this post on Instagram

 

A post shared by Neeru Bajwa (@neerubajwa)

You may also like