
ਨੀਰੂ ਬਾਜਵਾ (Neeru Bajwa) ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਹ ਆਪਣੀਆਂ ਬੱਚੀਆਂ ਦੇ ਨਾਲ ਸਮਾਂ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਈਸਕਰੀਮ ਦਾ ਲੁਤਫ ਉਠਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਰਣਜੀਤ ਬਾਵਾ ਦੇ ਘਰ ਸਣੇ ਚਾਰ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ
ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਵੇਂ ਬੱਚਿਆਂ ਦੇ ਨਾਲ ਮਸਤੀ ਦੇ ਮੂਡ ‘ਚ ਦਿਖਾਈ ਦੇ ਰਹੀ ਹੈ । ਨੀਰੂ ਬਾਜਵਾ ਬੇਸ਼ੱਕ ਇਨ੍ਹੀਂ ਦਿਨੀਂ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ, ਪਰ ਉਹ ਆਪਣੇ ਪਰਿਵਾਰ ਦੇ ਲਈ ਅਕਸਰ ਸਮਾਂ ਕੱਢਦੀ ਹੈ ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
ਹੋਰ ਪੜ੍ਹੋ : ਪੰਜਾਬੀ ਸਿੰਗਰ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਰੇਡ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਕੀਤੀ ਸੀ । ਬਾਲੀਵੁੱਡ ‘ਚ ਉਨ੍ਹਾਂ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਸੀ ਰਿਹਾ ।
ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਨੀਰੂ ਬਾਜਵਾ ਨੇ ਪੰਜਾਬੀ ਇੰਡਸਟਰੀ ‘ਚ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦਾ ਸਿੱਕਾ ਚੱਲ ਗਿਆ ।
View this post on Instagram