ਨੀਰੂ ਬਾਜਵਾ ਆਪਣੀ ਧੀ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

written by Shaminder | March 03, 2022

ਨੀਰੂ ਬਾਜਵਾ (Neeru Bajwa) ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਅਦਾਕਾਰਾ ਆਪਣੀਆਂ ਧੀਆਂ ਦੇ ਨਾਲ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦਾ ਆਪਣੀ ਵੱਡੀ ਧੀ (Daughter) ਦੇ ਨਾਲ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਬੈਕਗਰਾਊਂਡ ‘ਚ ਏਪੀ ਢਿੱਲੋਂ ਦਾ ਗੀਤ ਚੱਲ ਰਿਹਾ ਹੈ । ਅਦਾਕਾਰਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

Neeru Bajwa daughters image From instagram

ਹੋਰ ਪੜ੍ਹੋ : ਗਾਇਕਾ ਗੁਰਲੇਜ ਅਖਤਰ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਸ਼ੁਰੂ ਹੋਈ ਸੀ ਕੁਲਵਿੰਦਰ ਕੈਲੀ ਦੇ ਨਾਲ ਲਵ ਸਟੋਰੀ

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ‘ਚ ਬਤੌਰ ਬੈਕ ਗਰਾਊਂਡ ਡਾਂਸਰ ਅਤੇ ਬਤੌਰ ਮਾਡਲ ਕੀਤੀ ਸੀ । ਪਰ ਬਾਲੀਵੁੱਡ ‘ਚ ਉਨ੍ਹਾਂ ਨੂੰ ਕੁਝ ਕੌੜੇ ਅਨੁਭਵ ਹੋਏ ।

neeru bajwa image From instagram

ਜਿਸ ਤੋਂ ਬਾਅਦ ਉਸ ਨੇ ਬਾਲੀਵੁੱਡ ਫ਼ਿਲਮਾਂ ਤੋਂ ਹਮੇਸ਼ਾ ਦੇ ਲਈ ਕਿਨਾਰਾ ਕਰ ਲਿਆ ਅਤੇ ਹੁਣ ਉਹ ਜ਼ਿਆਦਾਤਰ ਪੰਜਾਬੀ ਫ਼ਿਲਮਾਂ ‘ਚ ਹੀ ਨਜ਼ਰ ਆ ਰਹੀ ਹੈ । ਨੀਰੂ ਬਾਜਵਾ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਸ ਫ਼ਿਲਮ ਦਾ ਦੋਵਾਂ ਦੇ ਪ੍ਰਸ਼ੰਸਕਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਨੀਰੂ ਬਾਜਵਾ ਗੁਰੂ ਰੰਧਾਵਾ ਦੇ ਨਾਲ ਆਏ ਆਪਣੇ ਨਵੇਂ ਗੀਤ ਨੂੰ ਲੈ ਕੇ ਚਰਚਾ ‘ਚ ਹੈ । ਗੁਰੂ ਰੰਧਾਵਾ ਦੇ ਇਸ ਨਵੇਂ ਗੀਤ ‘ਚ ਨੀਰੂ ਬਾਜਵਾ ਬਤੌਰ ਮਾਡਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਗੁਰੂ ਰੰਧਾਵਾ ਦੇ ਨਾਲ ਨੀਰੂ ਬਾਜਵਾ ਅਤੇ ਰੈਪਰ ਕਿੰਗ ਬੋਹੇਮੀਆ ਵੀ ਨਜ਼ਰ ਆ ਰਹੇ ਹਨ ।

 

View this post on Instagram

 

A post shared by Neeru Bajwa (@neerubajwa)

You may also like