ਨੀਰੂ ਬਾਜਵਾ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਸ਼ੇਅਰ ਕੀਤੀ ਪਰਿਵਾਰ ਦੇ ਨਾਲ ਕਿਊਟ ਜਿਹੀ ਤਸਵੀਰ

written by Shaminder | December 04, 2020

ਨੀਰੂ ਬਾਜਵਾ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਆਪਣੀ ਮਾਂ ਨੂੰ ਉਨ੍ਹਾਂ ਦੇ 70ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਮੈਂ ਨਹੀਂ ਜਾਣਦੀ ਕਿ ਸਾਡੇ ਕਿਸਾਨਾਂ ਦੇ ਨਾਲ ਕੀ ਹੋ ਰਿਹਾ ਹੈ । neeru ਪਰ ਮੈਂ ਆਪਣੀ ਮਾਂ ਦਾ ਜਨਮ ਦਿਨ ਮਨਾ ਰਹੀ ਹਾਂ । ਹੈਪੀ ਬਰਥਡੇ ਮੌਮ’।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਉਹ ਬਾਲੀਵੁੱਡ ‘ਚ ਸਰਗਰਮ ਸਨ । ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੀ ਵੱਡੀ ਬੇਟੀ ਲਈ ਗਾਇਆ ਪਿਆਰਾ ਜਿਹਾ ਗੀਤ, ਮਾਂ-ਧੀ ਦਾ ਕਿਊਟ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
neeru ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਫ਼ਿਲਮਾਂ ਦੇ ਨਾਲ ਨਾਲ ਉਹ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ । neeru ਉਨ੍ਹਾਂ ਨੇ ਕਮਲਹੀਰ ਦੇ ਨਾਲ ਸਭ ਤੋਂ ਪਹਿਲਾਂ ਪੰਜਾਬੀ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ‘ਚ ਕੰਮ ਕੀਤਾ ਸੀ ।

 
View this post on Instagram
 

A post shared by Neeru Bajwa (@neerubajwa)

0 Comments
0

You may also like