ਨੀਰੂ ਬਾਜਵਾ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਸ਼ੇਅਰ ਕੀਤੀ ਪਰਿਵਾਰ ਦੇ ਨਾਲ ਕਿਊਟ ਜਿਹੀ ਤਸਵੀਰ

Written by  Shaminder   |  December 04th 2020 01:19 PM  |  Updated: December 04th 2020 01:19 PM

ਨੀਰੂ ਬਾਜਵਾ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਸ਼ੇਅਰ ਕੀਤੀ ਪਰਿਵਾਰ ਦੇ ਨਾਲ ਕਿਊਟ ਜਿਹੀ ਤਸਵੀਰ

ਨੀਰੂ ਬਾਜਵਾ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਆਪਣੀ ਮਾਂ ਨੂੰ ਉਨ੍ਹਾਂ ਦੇ 70ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਮੈਂ ਨਹੀਂ ਜਾਣਦੀ ਕਿ ਸਾਡੇ ਕਿਸਾਨਾਂ ਦੇ ਨਾਲ ਕੀ ਹੋ ਰਿਹਾ ਹੈ ।

neeru

ਪਰ ਮੈਂ ਆਪਣੀ ਮਾਂ ਦਾ ਜਨਮ ਦਿਨ ਮਨਾ ਰਹੀ ਹਾਂ । ਹੈਪੀ ਬਰਥਡੇ ਮੌਮ’।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਉਹ ਬਾਲੀਵੁੱਡ ‘ਚ ਸਰਗਰਮ ਸਨ ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੀ ਵੱਡੀ ਬੇਟੀ ਲਈ ਗਾਇਆ ਪਿਆਰਾ ਜਿਹਾ ਗੀਤ, ਮਾਂ-ਧੀ ਦਾ ਕਿਊਟ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

neeru

ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਫ਼ਿਲਮਾਂ ਦੇ ਨਾਲ ਨਾਲ ਉਹ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ ।

neeru

ਉਨ੍ਹਾਂ ਨੇ ਕਮਲਹੀਰ ਦੇ ਨਾਲ ਸਭ ਤੋਂ ਪਹਿਲਾਂ ਪੰਜਾਬੀ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ‘ਚ ਕੰਮ ਕੀਤਾ ਸੀ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network