ਨੀਰੂ ਬਾਜਵਾ ਖੁਦ ਨੂੰ ਫਿੱਟ ਰੱਖਣ ਦੇ ਲਈ ਕਰਦੀ ਹੈ ਇੰਨੀ ਮਿਹਨਤ, ਵੇਖੋ ਵੀਡੀਓ

written by Shaminder | April 08, 2022

ਨੀਰੂ ਬਾਜਵਾ (Neeru Bajwa) ਨੇ ਪੰਜਾਬੀ ਇੰਡਸਟਰੀ ‘ਚ ਆਪਣੀਆਂ ਫ਼ਿਲਮਾਂ ਦੇ ਨਾਲ ਖ਼ਾਸ ਪਛਾਣ ਬਣਾਈ ਹੈ । ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੀ ਨੀਰੂ ਬਾਜਵਾ ਆਪਣੀ ਫਿੱਟਨੈਸ ਦੇ ਲਈ ਵੀ ਜਾਣੀ ਜਾਂਦੀ ਹੈ । ਉਹ ਆਪਣੀ ਫਿੱਟਨੈਸ ਕਰਕੇ ਵੀ ਫੈਨਸ ‘ਚ ਕਾਫੀ ਹਰਮਨ ਪਿਆਰੀ ਹੈ ਅਤੇ ਅਦਾਕਾਰਾ ਅਕਸਰ ਆਪਣੇ ਵਰਕ ਆਊਟ (Workout)ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੀਆਂ ਕਰਦੀ ਰਹਿੰਦੀ ਹੈ ।ਨੀਰੂ ਬਾਜਵਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

neeru bajwa,,, image From instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੌੜਦੀ ਦੌੜਦੀ ਪੌੜੀਆਂ ਚੜ ਰਹੀ ਹੈ ਅਤੇ ਉਸ ਤੋਂ ਬਾਅਦ ਰੱਸੀ ਟੱਪਦੀ ਹੋਈ ਨਜ਼ਰ ਆਉਂਦੀ ਹੈ । ਇਸ ਵੀਡੀਓ ‘ਚ ਉਹ ਖੁਦ ਨੂੰ ਫਿੱਟ ਰੱਖਣ ਦੇ ਲਈ ਕਾਫੀ ਮਿਹਨਤ ਕਰਦੀ ਹੋਈ ਦਿਖਾਈ ਦੇ ਰਹੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ਅਤੇ ਅਦਾਕਾਰਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।

neeru bajwa image From instagram

ਨੀਰੂ ਬਾਜਵਾ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਹ ਦੋਵਾਂ ਦੀ ਇੱਕਠਿਆਂ ਦੀ ਪਹਿਲੀ ਫ਼ਿਲਮ ਹੋਵੇਗੀ । ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ ।ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਦੀਆਂ ਤਿੰਨ ਧੀਆਂ ਹਨ । ਦੋ ਜੁੜਵਾ ਧੀਆਂ ਦਾ ਜਨਮ ਲਾਕਡਾਊਨ ਦੇ ਦੌਰਾਨ ਹੀ ਹੋਇਆ ਸੀ ।

 

View this post on Instagram

 

A post shared by Neeru Bajwa (@neerubajwa)

You may also like