ਨੀਰੂ ਬਾਜਵਾ ਦੀ ਫ਼ਿਲਮ `ਚੱਲ ਜਿੰਦੀਏ` ਦਾ ਮੋਸ਼ਨ ਪੋਸਟਰ ਤੇ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

Written by  Pushp Raj   |  October 11th 2022 12:22 PM  |  Updated: October 11th 2022 12:25 PM

ਨੀਰੂ ਬਾਜਵਾ ਦੀ ਫ਼ਿਲਮ `ਚੱਲ ਜਿੰਦੀਏ` ਦਾ ਮੋਸ਼ਨ ਪੋਸਟਰ ਤੇ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

Neeru Bajwa's film 'Chall jindiye' release date: ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਵਜੋਂ ਜਾਣੀ ਜਾਂਦੀ ਹੈ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਇਸ ਸਾਲ ਸਭ ਤੋਂ ਵੱਧ ਫ਼ਿਲਮਾਂ ਕਰਨ ਦਾ ਰਿਕਾਰਡ ਵੀ ਨੀਰੂ ਬਾਜਵਾ ਦੇ ਨਾਂ ਹੈ। ਉਨ੍ਹਾਂ ਦੀਆਂ ਸਭ ਤੋਂ ਜ਼ਿਆਦਾ ਫ਼ਿਲਮਾਂ ਇਸ ਸਾਲ ਰਿਲੀਜ਼ ਹੋਈਆਂ ਹਨ। ਹਾਲ ਹੀ ਵਿੱਚ ਨੀਰੂ ਬਾਜਵਾ ਦੀ ਫ਼ਿਲਮ `ਚੱਲ ਜਿੰਦੀਏ` ਦਾ ਮੋਸ਼ਨ ਪੋਸਟਰ ਤੇ ਰਿਲੀਜ਼ ਡੇਟ ਸਾਹਮਣੇ ਆਈ ਹੈ।

Image Source: Instagram/ Neeru bajwa

ਇੱਕ ਵਾਰ ਫਿਰ ਨੀਰੂ ਬਾਜਵਾ ਆਪਣੀ ਨਵੀਂ ਫ਼ਿਲਮ `ਚੱਲ ਜਿੰਦੀਏ` ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਨਵੀਂ ਫ਼ਿਲਮ `ਚੱਲ ਜਿੰਦੀਏ` ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਫ਼ਿਲਮ ਦੀ ਰਿਲੀਜ਼ ਡੇਟ ਵੀ ਦੱਸੀ ਹੈ।

ਨੀਰੂ ਬਾਜਵਾ ਨੇ ਫ਼ਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, " March 24,2023 ??" ਨੀਰੂ ਬਾਜਵਾ ਦੀ ਫ਼ਿਲਮ `ਚੱਲ ਜਿੰਦੀਏ` ਅਗਲੇ ਸਾਲ 24 ਮਾਰਚ 2023 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦੇ ਮੋਸ਼ਨ ਪੋਸਟਰ ਦੀ ਬੈਕਗ੍ਰਾਊਂਡ ਵਿੱਚ ਬੇਹੱਦ ਪਿਆਰਾ ਸੰਗੀਤ ਵੱਜ ਰਿਹਾ ਹੈ।

Image Source: Instagram/ Neeru bajwa

ਇਸ ਫ਼ਿਲਮ ਵਿੱਚ ਨੀਰੂ ਬਾਜਵਾ ਤੋਂ ਇਲਾਵਾ ਕੁਲਵਿੰਦਰ ਬਿੱਲਾ, ਗੁਰਪ੍ਰੀਤ ਸਿੰਘ ਘੁੱਗੀ , ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਵਰਗੇ ਦਿੱਗਜ ਪੰਜਾਬੀ ਕਲਾਕਾਰ ਵੀ ਨਜ਼ਰ ਆਉਣਗੇ। ਹਾਲਾਂਕਿ ਇਸ ਫ਼ਿਲਮ ਦੀ ਕਹਾਣੀ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸਾਂਝੀ ਕੀਤੀ ਗਈ ਹੈ।

ਦੱਸ ਦਈਅ ਕਿ ਇਸ ਫ਼ਿਲਮ ਨੂੰ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੁਭਾਸ਼ ਵੱਲੋਂ ਪ੍ਰੋਡੀਊਸ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਅਤੇ ਇਸ ਦੀ ਸਕ੍ਰਿਪਟ ਜਗਦੀਪ ਵੜਿੰਗ ਨੇ ਲਿਖੀ ਹੈ।

Image Source: Instagram/ kulwinder billa

ਹੋਰ ਪੜ੍ਹੋ: ਨਵਿਆ ਨੰਦਾ ਨੇ ਨਾਨਾ ਅਮਿਤਾਭ ਬੱਚਨ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ, ਲਿਖਿਆ ਖ਼ਾਸ ਨੋਟ

ਨੀਰੂ ਬਾਜਵਾ ਦੇ ਫੈਨਜ਼ ਉਨ੍ਹਾਂ ਦੀ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਵਰਕ ਫਰੰਟ ਦੀ ਗੱਲ ਕੀਰਏ ਤਾਂ ਨੀਰੂ ਬਾਜਵਾ ਨੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਹੁਣ ਤੱਕ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਇਸ ਸਾਲ ਨੀਰੂ ਬਾਜਵਾ ਨੇ ਕਈ ਫ਼ਿਲਮਾਂ ਕੀਤੀਆਂ ਹਨ, ਜਿਨ੍ਹਾਂ 'ਚ ਕੋਕਾ, ਕ੍ਰਿਮਿਨਲ, ਮਾਂ ਦਾ ਲਾਡਲਾ ,ਲੌਂਗ ਲਾਚੀ 2 ਆਦਿ ਕਈ ਫ਼ਿਲਮਾਂ ਦੇ ਨਾਂਅ ਸ਼ਾਮਿਲ ਹਨ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network