ਨੀਰੂ ਬਾਜਵਾ ਦੀ ਮਾਂ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਮਾਂ ਨੂੰ ਦਿੱਤੀ ਵਧਾਈ
ਨੀਰੂ ਬਾਜਵਾ ਦੀ ਮਾਂ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਮਾਂ ਨੂੰ ਦਿੱਤੀ ਵਧਾਈ
ਨੀਰੂ ਬਾਜਵਾ (Neeru Bajwa)ਦੀ ਮਾਂ (Mother) ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ ।
Image Source: Twitter
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਸਾਂਝੀ ਕੀਤੀ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਕਿਊਟ ਤਸਵੀਰ
ਨੀਰੂ ਬਾਜਵਾ ਆਪਣੀ ਮਾਂ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਨੀਰੂ ਬਾਜਵਾ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਅਤੇ ਸਬਰੀਨਾ ਬਾਜਵਾ ।ਰੁਬੀਨਾ ਬਾਜਵਾ ਦਾ ਇਸੇ ਸਾਲ ਵਿਆਹ ਵੀ ਹੈ । ਬੀਤੇ ਸਾਲ ਉਸ ਦੀ ਮੰਗਣੀ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ । ਪੰਜਾਬੀ ਇੰਡਸਟਰੀ ‘ਚ ਰੁਬੀਨਾ ਬਾਜਵਾ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।
Image Source: Twitter
ਹੋਰ ਪੜ੍ਹੋ : ਅਦਾਕਾਰਾ ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕ ਵੀ ਦੇ ਰਹੇ ਪ੍ਰਤੀਕਿਰਿਆ
ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਹੀ ਭੈਣਾਂ ਦਾ ਪਾਲਣ ਪੋਸ਼ਣ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ ।ਜਦੋਂਕਿ ਨੀਰੂ ਬਾਜਵਾ ਵੀ ਛੋਟੀਆਂ ਭੈਣਾਂ ਦੀ ਜ਼ਿੰਮੇਵਾਰੀ ਸੰਭਾਲਦੀ ਨਜ਼ਰ ਆਉਂਦੀ ਹੈ । ਨੀਰੂ ਬਾਜਵਾ ਦੀਆਂ ਤਿੰਨ ਧੀਆਂ ਹਨ ।
Image Source : Instagram
ਇੱਕ ਵੱਡੀ ਧੀ ਹੈ ਅਤੇ ਦੋ ਜੁੜਵਾ ਧੀਆਂ ਦਾ ਕੁਝ ਸਮਾਂ ਪਹਿਲਾਂ ਹੀ ਜਨਮ ਹੋਇਆ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਕ੍ਰਿਮੀਨਲ’ ਨੂੰ ਲੈ ਕੇ ਚਰਚਾ ‘ਚ ਹੈ ।ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਫ਼ਿਲਮਾਂ ਦੇ ਨਾਲ ਨਾਲ ਉਹ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾ ਰਹੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
