ਨੀਰੂ ਬਾਜਵਾ ਦੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਨੀਰੂ ਬਾਜਵਾ ਦੀ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਅੱਜ ਨੀਰੂ ਬਾਜਵਾ (Neeru Bajwa )ਦੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਪਤੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਅਦਾਕਾਰਾ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹੈਪੀ ਐਨੀਵਰਸਰੀ ਮੇਰੀ ਰਾਇਲ ਹੋਟਨੈੱਸ ।
image Source : Instagram
ਹੋਰ ਪੜ੍ਹੋ : ਸਮਲਿੰਗੀ ਜੋੜੇ ਦੇ ਘਰ ਗੂੰਜੀ ਕਿਲਕਾਰੀ, ਕੇਰਲ ਦੇ ਕੋਝੀਕੋਡ ‘ਚ ਇੱਕ ਟਰਾਂਸਜੈਂਡਰ ਜੋੜੇ ਬੱਚੇ ਨੂੰ ਦਿੱਤਾ ਜਨਮ
ਕਈ ਸਿਤਾਰਿਆਂ ਨੇ ਦਿੱਤੀ ਵਧਾਈ
ਨੀਰੂ ਬਾਜਵਾ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ । ਬੰਟੀ ਬੈਂਸ ਨੇ ਲਿਖਿਆ ‘ਹੈਪੀ ਐਨੀਵਰਸਰੀ’ । ਇਸ ਤੋਂ ਇਲਾਵਾ ਗਾਇਕ ਅਖਿਲ ਨੇ ਵੀ ਵਧਾਈ ਦਿੱਤੀ ਹੈ।
Image Source : Instagram
ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ
ਨੀਰੂ ਬਾਜਵਾ (Neeru Bajwa)ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਹੈਰੀ ਜਵੰਦਾ ਦੇ ਨਾਲ ਵਿਆਹ ਕਰਵਾਇਆ ਹੈ। ਇਸ ਵਿਆਹ ਤੋਂ ਉਨ੍ਹਾਂ ਦੀਆਂ ਤਿੰਨ ਆਲੀਆ, ਅਕੀਰਾ ਅਤੇ ਸਭ ਤੋਂ ਵੱਡੀ ਧੀ । ਨੀਰੂ ਬਾਜਵਾ ਖੁਦ ਵੀ ਤਿੰਨ ਭੈਣਾਂ ਹਨ । ਜਿਸ ‘ਚ ਰੁਬੀਨਾ ਬਾਜਵਾ ਦਾ ਹਾਲ ਹੀ ‘ਚ ਵਿਆਹ ਹੋਇਆ ਹੈ ਅਤੇ ਰੁਬੀਨਾ ਇੱਕ ਅਦਾਕਾਰਾ ਵੀ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੀ ਹੈ ।
image Source : Instagram
ਫ਼ਿਲਮ ‘ਕਲੀ ਜੋਟਾ’ ਦੀ ਸ਼ਲਾਘਾ
ਹਾਲ ਹੀ ‘ਚ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਆਈ ਹੈ । ਜਿਸ ਨੂੰ ਅਪਾਰ ਸਫਲਤਾ ਮਿਲੀ ਹੈ ਅਤੇ ਹਰ ਕੋਈ ਨੀਰੂ ਦੀ ਇਸ ਫ਼ਿਲਮ ਦੀ ਤਾਰੀਫ ਕਰ ਰਿਹਾ ਹੈ । ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
