
ਨੇਹਾ ਧੂਪੀਆ (Neha Dhupia) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Shaib) ‘ਚ ਮੱਥਾ ਟੇਕਿਆ ਹੈ । ਜਿੱਥੇ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਪਰਿਵਾਰ ਦੇ ਨਾਲ ਦਰਬਾਰ ਸਾਹਿਬ ‘ਚ ਨਜਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਧੂਪੀਆ ਆਪਣੀ ਮਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਨੇਹਾ ਧੂਪੀਆ ਨੇ ਆਪਣੇ ਬੇਟੇ ਦੇ ਨਾਲ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਸਤਿਨਾਮ ਵਾਹਿਗੁਰੂ,ਗੁਰੂ ਮਿਹਰ ਕਰੇ’ । ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਅਦਾਕਾਰਾ ਨੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਤਾਂ ਪ੍ਰਸ਼ੰਸਕਾਂ ਨੇ ਵੀ ਸਤਿਨਾਮ ਵਾਹਿਗੁਰੂ ਲਿਖ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਤਿਕਾਰ ਜਤਾਇਆ ਇਸ ਤੋਂ ਇਲਾਵਾ ਕਈ ਸੈਲੀਬ੍ਰੇਟੀਜ ਅਤੇ ਪ੍ਰਸ਼ੰਸਕਾਂ ਨੇ ਹਾਰਟ ਵਾਲੇ ਇਮੋਜੀ ਵੀ ਪੋਸਟ ਕੀਤੇ ਹਨ ।

ਹੋਰ ਪੜ੍ਹੋ : ਨੇਹਾ ਧੂਪੀਆ ਨੇ ਪਹਿਲੀ ਵਾਰ ਆਪਣੇ ਨਵਜਾਤ ਬੇਟੇ ਨਾਲ ਤਸਵੀਰ ਕੀਤੀ ਸਾਂਝੀ
ਦੱਸ ਦਈਏ ਕਿ ਨੇਹਾ ਧੂਪੀਆ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਵੀਡੀਓਜ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਨੇਹਾ ਧੂਪੀਆ ਦੀ ਨਿੱਜੀ ਜਿੰਦਗੀ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਅੰਗਦ ਬੇਦੀ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਤੋਂ ਉਸ ਦੇ ਦੋ ਬੱਚੇ ਹਨ ਧੀ ਮਿਹਰ ਅਤੇ ਕੁਝ ਸਮਾਂ ਪਹਿਲਾਂ ਹੀ ਨੇਹਾ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ ।
ਨੇਹਾ ਧੂਪੀਆ ਵਿਆਹ ਤੋਂ ਪਹਿਲਾਂ ਹੀ ਗਰਭਵਤੀ ਹੋ ਗਈ ਸੀ । ਜਿਸ ਕਾਰਨ ਉਸ ਨੇ ਜਲਦਬਾਜੀ ‘ਚ ਵਿਆਹ ਕਰਵਾ ਲਿਆ ਸੀ । ਇਸ ਵਿਆਹ ‘ਚ ਅੰਗਦ ਅਤੇ ਨੇਹਾ ਦੇ ਪਰਿਵਾਰਕ ਮੈਂਬਰ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ । ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
View this post on Instagram