ਨੇਹਾ ਧੂਪੀਆ ਆਪਣੀ ਮਾਂ ਦੇ ਨਾਲ ਕੁਫਰੀ ‘ਚ ਬਿਤਾ ਰਹੀ ਸਮਾਂ, ਵੀਡੀਓ ਕੀਤਾ ਸਾਂਝਾ

Written by  Shaminder   |  November 24th 2021 12:23 PM  |  Updated: November 24th 2021 12:23 PM

ਨੇਹਾ ਧੂਪੀਆ ਆਪਣੀ ਮਾਂ ਦੇ ਨਾਲ ਕੁਫਰੀ ‘ਚ ਬਿਤਾ ਰਹੀ ਸਮਾਂ, ਵੀਡੀਓ ਕੀਤਾ ਸਾਂਝਾ

ਨੇਹਾ ਧੂਪੀਆ (Neha Dhupia) ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਨੇਹਾ ਧੂਪੀਆ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਕੁਫਰੀ ਦੀਆਂ ਹੁਸੀਨ ਵਾਦੀਆਂ ‘ਚ ਆਪਣੀ ਮਾਂ (Mother) ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਨੇਹਾ ਧੂਪੀਆ ਦੇ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

Neha Dhupia image From instagram

ਹੋਰ ਪੜ੍ਹੋ : ਰਣਜੀਤ ਬਾਵਾ ਦਾ ਨਵਾਂ ਗੀਤ ‘ਪਹਿਚਾਣ’ ਜਲਦ ਹੋਵੇਗਾ ਰਿਲੀਜ਼

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਧੂਪੀਆ ਆਪਣੀ ਮਾਂ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਨੇਹਾ ਧੂਪੀਆ ਦੇ ਘਰ ਕੁਝ ਸਮਾਂ ਪਹਿਲਾਂ ਹੀ ਇੱਕ ਪੁੱਤਰ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਕੁਝ ਸਮਾਂ ਪਹਿਲਾਂ ਸਾਂਝੀਆਂ ਕੀਤੀਆਂ ਸਨ ।

neha dhupia image From instagram

ਇਸ ਤੋਂ ਪਹਿਲਾਂ ਅੰਗਦ ਬੇਦੀ ਅਤੇ ਨੇਹਾ ਧੂਪੀਆ ਦੇ ਘਰ ਇੱਕ ਧੀ ਹੈ । ਜਿਸ ਦਾ ਨਾਮ ਮਿਹਰ ਹੈ, ਨੇਹਾ ਧੂਪੀਆ ਨੇ ਅੰਗਦ ਬੇਦੀ ਨਾਲ ਲਵ ਮੈਰਿਜ ਕਰਵਾਈ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਦੋਵਾਂ ਨੇ ਚੁੱਪ ਚੁਪੀਤੇ ਵਿਆਹ ਕਰਵਾ ਲਿਆ ਸੀ । ਕਿਉਂਕਿ ਨੇਹਾ ਵਿਆਹ ਤੋਂ ਪਹਿਲਾਂ ਹੀ ਪ੍ਰੈਗਨੇਂਟ ਹੋ ਗਈ ਸੀ । ਨੇਹਾ ਧੂਪੀਆ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਨੇਹਾ ਧੂਪੀਆ ਪਿੱਛੇ ਜਿਹੇ ‘ਏ ਥਰਸਡੇ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਦਿਖਾਈ ਦੇ ਚੁੱਕੀ ਹੈ ।ਫ਼ਿਲਹਾਲ ਅਦਾਕਾਰਾ ਕਈ ਪ੍ਰਾਜੈਕਟਸ ‘ਚ ਨਜ਼ਰ ਆ ਰਹੀ ਹੈ । ਨੇਹਾ ਧੂਪੀਆ ਦੇ ਪ੍ਰਸ਼ੰਸਕ ਵੀ ਉਸ ਦੀਆਂ ਆਉਣ ਵਾਲੀਆਂ ਫ਼ਿਲਮਾਂ ਦੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ ।

 

View this post on Instagram

 

A post shared by Neha Dhupia (@nehadhupia)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network