ਨੇਹਾ ਧੂਪੀਆ ਦੇ ਪਤੀ ਅੰਗਦ ਬੇਦੀ ਨੇ ਪਿਤਾ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ‘ਦੁਨੀਆ ਦੀ ਕਿਹੜੀ ਸ਼ੈਅ ਚਾਹੀਦੀ ਦੱਸ ਬਾਪੂ’

written by Shaminder | August 04, 2022

ਨੇਹਾ ਧੂਪੀਆ (Neha Dhupia) ਦਾ ਪਤੀ ਅੰਗਦ ਬੇਦੀ (Angad Bedi)  ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ । ਬੀਤੇ ਦਿਨੀਂ ਉਹ ਆਪਣੀ ਪਤਨੀ ਦੇ ਨਾਲ ਵਿਦੇਸ਼ ‘ਚ ਸਮਾਂ ਬਿਤਾਉਂਦਾ ਹੋਇਆ ਨਜ਼ਰ ਆਇਆ ਸੀ । ਜਿਸ ਤੋਂ ਬਾਅਦ ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ‘ਚ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿਤਾ ਬਿਸ਼ਨ ਸਿੰਘ ਬੇਦੀ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਆਪਣੇ ਪਿਤਾ ਨੂੰ ਜੱਫੀ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।

angad bedi image From instagram

ਹੋਰ ਪੜ੍ਹੋ : ਨੇਹਾ ਧੂਪੀਆ ਆਪਣੇ ਬੱਚਿਆਂ ਤੇ ਪਤੀ ਦੇ ਨਾਲ ਮਾਲਦੀਵ ‘ਚ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ

ਇਸ ਵੀਡੀਓ ਦੀ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ਚੱਲ ਰਿਹਾ ਹੈ । ਇਸ ਵੀਡੀਓ ‘ਤੇ ਵਿੱਕੀ ਕੋਸ਼ਲ, ਸਬਾ ਅਲੀ ਖ਼ਾਨ, ਨੇਹਾ ਧੂਪੀਆ, ਹਰਸ਼ਦੀਪ ਕੌਰ ਸਣੇ ਕਈ ਸਿਤਾਰਿਆਂ ਨੇ ਕਮੈਂਟਸ ਕੀਤੇ ਹਨ । ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

neha dhupia image From instagram

ਹੋਰ ਪੜ੍ਹੋ : ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਨੇਹਾ ਧੂਪੀਆ ਅਤੇ ਅੰਗਦ ਬੇਦੀ ਨੇ ਗੁੱਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪਰਿਵਾਰ ਦੇ ਲੋਕ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ । ਦੋਵਾਂ ਦੇ ਦੋ ਬੱਚੇ ਹਨ, ਇੱਕ ਧੀ ਅਤੇ ਇੱਕ ਪੁੱਤਰ । ਪੁੱਤਰ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ।

neha dhupia image From instagram

ਜਦੋਂ ਕਿ ਧੀ ਦਾ ਜਨਮ ਵਿਆਹ ਤੋਂ ਕੁਝ ਮਹੀਨੇ ਬਾਅਦ ਹੀ ਹੋ ਗਿਆ ਸੀ । ਸੋਸ਼ਲ ਮੀਡੀਆ ‘ਤੇ ਨੇਹਾ ਧੂਪੀਆ ਆਪਣੇ ਬੱਚਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by ANGAD BEDI (@angadbedi)

You may also like