ਨੇਹਾ ਧੂਪੀਆ ਦੇ ਪਤੀ ਅੰਗਦ ਬੇਦੀ ਨੇ ਪਿਤਾ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ‘ਦੁਨੀਆ ਦੀ ਕਿਹੜੀ ਸ਼ੈਅ ਚਾਹੀਦੀ ਦੱਸ ਬਾਪੂ’
ਨੇਹਾ ਧੂਪੀਆ (Neha Dhupia) ਦਾ ਪਤੀ ਅੰਗਦ ਬੇਦੀ (Angad Bedi) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ । ਬੀਤੇ ਦਿਨੀਂ ਉਹ ਆਪਣੀ ਪਤਨੀ ਦੇ ਨਾਲ ਵਿਦੇਸ਼ ‘ਚ ਸਮਾਂ ਬਿਤਾਉਂਦਾ ਹੋਇਆ ਨਜ਼ਰ ਆਇਆ ਸੀ । ਜਿਸ ਤੋਂ ਬਾਅਦ ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ‘ਚ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿਤਾ ਬਿਸ਼ਨ ਸਿੰਘ ਬੇਦੀ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਆਪਣੇ ਪਿਤਾ ਨੂੰ ਜੱਫੀ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।
image From instagram
ਹੋਰ ਪੜ੍ਹੋ : ਨੇਹਾ ਧੂਪੀਆ ਆਪਣੇ ਬੱਚਿਆਂ ਤੇ ਪਤੀ ਦੇ ਨਾਲ ਮਾਲਦੀਵ ‘ਚ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਇਸ ਵੀਡੀਓ ਦੀ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ਚੱਲ ਰਿਹਾ ਹੈ । ਇਸ ਵੀਡੀਓ ‘ਤੇ ਵਿੱਕੀ ਕੋਸ਼ਲ, ਸਬਾ ਅਲੀ ਖ਼ਾਨ, ਨੇਹਾ ਧੂਪੀਆ, ਹਰਸ਼ਦੀਪ ਕੌਰ ਸਣੇ ਕਈ ਸਿਤਾਰਿਆਂ ਨੇ ਕਮੈਂਟਸ ਕੀਤੇ ਹਨ । ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
image From instagram
ਹੋਰ ਪੜ੍ਹੋ : ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਨੇਹਾ ਧੂਪੀਆ ਅਤੇ ਅੰਗਦ ਬੇਦੀ ਨੇ ਗੁੱਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪਰਿਵਾਰ ਦੇ ਲੋਕ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ । ਦੋਵਾਂ ਦੇ ਦੋ ਬੱਚੇ ਹਨ, ਇੱਕ ਧੀ ਅਤੇ ਇੱਕ ਪੁੱਤਰ । ਪੁੱਤਰ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ।
image From instagram
ਜਦੋਂ ਕਿ ਧੀ ਦਾ ਜਨਮ ਵਿਆਹ ਤੋਂ ਕੁਝ ਮਹੀਨੇ ਬਾਅਦ ਹੀ ਹੋ ਗਿਆ ਸੀ । ਸੋਸ਼ਲ ਮੀਡੀਆ ‘ਤੇ ਨੇਹਾ ਧੂਪੀਆ ਆਪਣੇ ਬੱਚਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।
View this post on Instagram