ਜਾਣੋ ਕਿਉਂ ਨਵੀਂ ਵਿਆਹੀ ਨੇਹਾ ਕੱਕੜ ਕਰ ਰਹੀ ਹੈ ‘ਸੱਸ ਕੁੱਟਣੀ ਕੁੱਟਣੀ ਸੰਦੂਖਾਂ ਓਹਲੇ’ ਵਾਲੀਆਂ ਗੱਲਾਂ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

written by Lajwinder kaur | January 22, 2021

ਹਰ ਕਿਸੇ ਨੂੰ ਆਪਣੀ ਆਵਾਜ਼ ਦੇ ਜਾਦੂ ਨਾਲ ਮੋਹ ਲੈਣ ਵਾਲੀ ਗਾਇਕਾ ਨੇਹਾ ਕੱਕੜ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । ਉਨ੍ਹਾਂ ਦੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਨੇ। ਅਜੇ ਤੱਕ ਉਨ੍ਹਾਂ ਦੇ ਵਿਆਹ ਦੀਆਂ ਕੋਈ ਨਾ ਕੋਈ ਨਵੀਂ ਵੀਡੀਓ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਹੀ ਜਾਂਦੀ ਹੈ । inside pic of neha kakkar ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਤੋਂ ਮੰਗੀ ਅਸੀਸਾਂ
ਉਨ੍ਹਾਂ ਦੀ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ‘ਚ ਉਹ ਆਪਣੀ ਟੀਮ ਦੇ ਕੁਝ ਸਾਥੀਆਂ ਦੇ ਨਾਲ ਪੰਜਾਬੀ ਬੋਲੀ ਤੇ ਗਿੱਧਾ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ । ਉਹ ਪੰਜਾਬ ਦੀ ਲੋਕ ਬੋਲੀ ‘ਨੀ ਮੈਂ ਸੱਸ ਕੁੱਟਣੀ ਕੁੱਟਣੀ ਸੰਦੂਖਾਂ ਓਹਲੇ’ ਉੱਤੇ ਗਿੱਧਾ ਪਾ ਰਹੀ ਹੈ । roahan and neha kakkar ਇਹ ਵੀਡੀਓ ਮਸ਼ਹੂਰ ਫੋਟੋਗ੍ਰਾਫਰ ਦੀਪਿਕਾ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਰ ‘ਤੇ ਸ਼ੇਅਰ ਕੀਤਾ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜੇ ਗੱਲ ਕਰੀਏ ਨੇਹਾ ਕੱਕੜ ਦੀ ਤਾਂ ਪਿਛਲੇ ਸਾਲ ਹੀ ਅਕਤੂਬ ਮਹੀਨੇ ‘ਚ ਪੰਜਾਬੀ ਗਾਇਕ ਰੋਹਨਪ੍ਰੀਤ ਦੇ ਨਾਲ ਵਿਆਹ ਹੋਇਆ ਹੈ । inside pic of neha kakkar with family

 

0 Comments
0

You may also like