ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦਾ ਇਹ ਕਿਊਟ ਵੀਡੀਓ, ਗੋਲ-ਗੱਪਿਆਂ ਦਾ ਲੁਤਫ ਲੈਂਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | May 27, 2021

ਗੋਲ-ਗੱਪੇ ਅਜਿਹੀ ਚਾਟ ਹੈ ਜੋ ਕਿ ਬੱਚਿਆਂ ਤੋਂ ਲੈ ਕੇ ਵੱਡਿਆ ਨੂੰ ਬਹੁਤ ਹੀ ਪਸੰਦ ਹੁੰਦੇ ਹਨ। ਗੋਲ ਗੱਪਿਆਂ ਦਾ ਨਾਮ ਲੈਂਦੇ ਹੀ ਮੂੰਹ ਵਿਚ ਪਾਣੀ ਆ ਜਾਂਦਾ ਹੈ । ਸਾਡੇ ਮਨੋਰੰਜਨ ਜਗਤ ਦੇ ਕਲਾਕਾਰ ਵੀ ਗੋਲ-ਗੱਪਿਆਂ ਦੇ ਪੂਰੇ ਸ਼ੌਕੀਨ ਨੇ। ਜੀ ਹਾਂ ਬਾਲੀਵੁੱਡ ਦੀ ਸੈਲਫ਼ੀ ਕੁਈਨ ਯਾਨੀ ਕਿ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ।  ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ।

neha kakkar and rohanpreet enjoying bhangra Image Source: Instagram

ਹੋਰ ਪੜ੍ਹੋ : ਗਾਇਕ ਨਿੰਜਾ ਦਾ ਨਵਾਂ ਗੀਤ ‘Befikra’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

neha kakkar and rohanpreet eating gol gappe Image Source: Instagram

ਇਸ ਵੀਡੀਓ ‘ਚ ਨੇਹਾ ਕੱਕੜ ਤੇ ਰੋਹਨਪ੍ਰੀਤ ਗੋਲ-ਗੱਪੇ ਖਾਂਦੇ ਹੋਏ ਨਜ਼ਰ ਆ ਰਹੇ ਨੇ। ਦੋਵੇਂ ਜਣੇ ਬਹੁਤ ਇਸ ਚਾਟ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਖੁਦ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਨੇਹਾ ਕੱਕੜ ਨੇ ਲਿਖਿਆ ਹੈ- ‘ਖੜ ਤੈਨੂੰ ਮੈਂ ਦੱਸਾਂ’ ਦੇ ਸੈੱਟ ਤੇ ਪਾਣੀ-ਪੁਰੀ ਦਾ ਅਨੰਦ ਲੈਂਦੇ ਹੋਏ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ।

bollywood singer neha kakkar withe hubby rohanpreet Image Source: Instagram

ਦੱਸ ਦਈਏ ਪਿਛਲੇ ਸਾਲ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾ ਲਿਆ ਸੀ। ਦੋਵੇਂ ਜਣੇ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ । ਵਿਆਹ ਤੋਂ ਬਾਅਦ ਦੋਵੇਂ ਹੈਪਲੀ ਮੈਰਿਡ ਲਾਈਫ ਇਨਜੁਆਏ ਕਰ ਰਹੇ ਨੇ। ਦੋਵੇਂ ਇਕੱਠੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਰਹੇ ਨੇ।

0 Comments
0

You may also like