ਨੇਹਾ ਕੱਕੜ ਨੇ ਪੇਕੇ ਘਰ ਜਾ ਕੇ ਕੀਤੀ ਆਪਣੀ ਮਾਂ ਦੀ ਸੇਵਾ, ਦੋ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਮਾਂ-ਧੀ ਦਾ ਇਹ ਵੀਡੀਓ

written by Lajwinder kaur | January 25, 2021

ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਪੇਕੇ ਪਰਿਵਾਰ ਤੋਂ ਇੱਕ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਜਿਸ ਚ ਉਹ ਆਪਣੀ ਮਾਂ ਦੇ ਸਿਰ ਦੀ ਮਾਲਿਸ਼ ਕਰਦੀ ਹੋਈ ਨਜ਼ਰ ਆ ਰਹੀ ਹੈ । inside pic of neha kakkar ਹੋਰ ਪੜ੍ਹੋ : ਲਾਲ ਰੰਗ ਦੇ ਸੂਟ 'ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਕੌਰ ਬੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਮੰਮੀ-ਪਾਪਾ ਦੇ ਘਰ ਚ ਮੰਮੀ ਦੀ ਸੇਵਾ ਕਰਦੇ ਹੋਏ .. ਧੰਨਵਾਦ ਰੋਹਨਪ੍ਰੀਤ ਇਸ ਖ਼ਾਸ ਪਲ ਨੂੰ ਕੈਮਰੇ ਚ ਕੈਦ ਕਰਨ ਲਈ । ਇਸ ਵੀਡੀਓ ਚ ਮਾਂ-ਧੀ ਦਾ ਕਿਊਟ ਜਿਹਾ ਅੰਦਾਜ਼ ਹਰ ਕਿਸੇ ਨੂੰ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਇਸ ਵੀਡੀਓ ਨੂੰ ਦੋ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ । neha kakkar pic 3 ਜੇ ਗੱਲ ਕਰੀਏ ਨੇਹਾ ਕੱਕੜ ਦੇ ਵਰਕ ਫਰੰਟ ਦੀ ਤਾਂ ਉਹ ਹਿੰਦੀ ਫ਼ਿਲਮੀ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਕਾਫੀ ਐਕਟਿਵ ਨੇ । ਉਹ ਗਿੱਪੀ ਗਰੇਵਾਲ, ਪਰਮੀਸ਼ ਵਰਮਾ, ਜੱਸੀ ਗਿੱਲ, ਮਨਿੰਦਰ ਬੁੱਟਰ ਵਰਗੇ ਕਈ ਪੰਜਾਬੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਉਨ੍ਹਾਂ ਨੇ ਪਿਛਲੇ ਸਾਲ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਤੋਂ ਬਾਅਦ ਦੋਵੇਂ ਕਲਾਕਾਰ ਬਹੁਤ ਖੁਸ਼ ਨੇ ਤੇ ਅਕਸਰ ਹੀ ਪ੍ਰਸ਼ੰਸਕਾਂ ਦੇ ਨਾਲ ਕਿਊਟ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ । neha kakkar and rohanpreet  

 

0 Comments
0

You may also like