ਨੇਹਾ ਕੱਕੜ ਦੇ ਇੰਸਟਾਗ੍ਰਾਮ ‘ਤੇ ਹੋਏ 69 ਮਿਲੀਅਨ ਫਾਲੋਵਰਸ, ਗਾਇਕਾ ਨੇ ਜਤਾਈ ਖੁਸ਼ੀ

Written by  Shaminder   |  April 20th 2022 04:28 PM  |  Updated: April 20th 2022 05:54 PM

ਨੇਹਾ ਕੱਕੜ ਦੇ ਇੰਸਟਾਗ੍ਰਾਮ ‘ਤੇ ਹੋਏ 69 ਮਿਲੀਅਨ ਫਾਲੋਵਰਸ, ਗਾਇਕਾ ਨੇ ਜਤਾਈ ਖੁਸ਼ੀ

ਨੇਹਾ ਕੱਕੜ (Neha Kakkar) ਦੇ ਇੰਸਟਾਗ੍ਰਾਮ ਅਕਾਊਂਟ ‘ਤੇ 69  ਮਿਲੀਅਨ ਫਾਲੋਵਰਸ ਹੋ ਚੁੱਕੇ ਹਨ । ਜਿਸ ਤੋਂ ਬਾਅਦ ਉਸ ਨੇ ਪਤੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਭ ਦਾ ਸ਼ੁਕਰੀਆ ਅਦਾ ਕੀਤਾ ਹੈ । ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਇੰਸਟਾਗ੍ਰਾਮ ‘ਤੇ 69  ਮਿਲੀਅਨ ਫਾਲੋਵਰਸ ਹਨ ਅਤੇ ਜਲਦ ਹੀ ਇਹ 70 ਮਿਲੀਅਨ ਹੋ ਜਾਣਗੇ । ਮੈਂ ਸੱਚਮੁੱਚ ਰੱਬ ਦਾ ਪਸੰਦੀਦਾ ਬੱਚਾ ਹਾਂ’। ਜਿਸ ਤੋਂ ਬਾਅਦ ਨੇਹਾ ਕੱਕੜ ਨੂੰ ਹਰ ਕੋਈ ਵਧਾਈ ਦੇ ਰਿਹਾ ਹੈ ।

neha kakkar,, image From instagram

ਹੋਰ ਪੜ੍ਹੋ : ਨੇਹਾ ਕੱਕੜ ਦਾ ਪਤੀ ਰੋਹਨਪ੍ਰੀਤ ਸਿੰਘ ਪਹਾੜਾਂ ‘ਚ ਚੁੱਲ੍ਹੇ ‘ਤੇ ਚਾਹ ਬਣਾਉਂਦਾ ਆਇਆ ਨਜ਼ਰ, ਵੇਖੋ ਵੀਡੀਓ

ਨੇਹਾ ਕੱਕੜ ਦਾ ਪਤੀ ਵੀ ਇੱਕ ਵਧੀਆ ਗਾਇਕ ਹੈ । ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਅਕਸਰ ਸੋਸ਼ਲ ਮੀਡੀਆ ;ਤੇ ਸਰਗਰਮ ਰਹਿੰਦੇ ਹਨ । ਬੀਤੇ ਦਿਨੀਂ ਰੋਹਨਪ੍ਰੀਤ ਸਿੰਘ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਰੋਹਨਪ੍ਰੀਤ ਚਾਹ ਬਣਾਉਂਦੇ ਹੋਏ ਨਜ਼ਰ ਆਏ ਸਨ । ਨੇਹਾ ਕੱਕੜ ਅਤੇ ਰੋਹਨਪ੍ਰੀਤ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ ।

neha kakkar and rohanpreet singh image From instagram

ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਦੋਵਾਂ ਦੀ ਮੁਲਾਕਾਤ ਇੱਕ ਗੀਤ ਦੇ ਸ਼ੂਟ ਦੇ ਦੌਰਾਨ ਹੀ ਹੋਈ ਸੀ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਲਈ ਹਿੱਟ ਗੀਤ ਗਾਏ ਹਨ । ਇਸ ਤੋਂ ਇਲਾਵਾ ਪੰਜਾਬੀ ਗਾਇਕਾਂ ਦੇ ਨਾਲ ਵੀ ਕਈ ਗੀਤ ਕੱਢੇ ਹਨ । ਰੋਹਨਪ੍ਰੀਤ ਸਿੰਘ ਵੀ ਵਧੀਆ ਗਾਇਕ ਹਨ ਅਤੇ ਕਈ ਗੀਤ ਗਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network