ਇਨ੍ਹਾਂ ਕੁੜੀਆਂ ਦੇ ਡਾਂਸ ਨੇ ਜਿੱਤਿਆ ਨੇਹਾ ਕੱਕੜ ਦਾ ਦਿਲ, ਗਾਇਕਾ ਨੇ ਸ਼ੇਅਰ ਕੀਤਾ ਵੀਡੀਓ

written by Shaminder | November 17, 2022 06:24pm

ਨੇਹਾ ਕੱਕੜ (Neha Kakkar) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਝੁੱਗੀ ਝੋਪੜੀ ‘ਚ ਰਹਿਣ ਵਾਲੀਆਂ ਕੁੜੀਆਂ ਡਾਂਸ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੇਹਾ ਕੱਕੜ ਨੇ ਵੀ ਇਨ੍ਹਾਂ ਕੁੜੀਆਂ ਦੇ ਡਾਂਸ ਦੀ ਤਾਰੀਫ ਕੀਤੀ ਹੈ ।

inside image of neha kakkar

ਹੋਰ ਪੜ੍ਹੋ : ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ‘ਤੇ ਭਾਵੁਕ ਹੋਏ ਇੰਦਰਜੀਤ ਨਿੱਕੂ, ਅਦਾਕਾਰਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਭਾਵੁਕ ਨੋਟ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

inside image of neha kakkar

ਹੋਰ ਪੜ੍ਹੋ : ਹੁਣ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ ! ਇੰਟੈਲੀਜੈਂਸ ਇਨਪੁੱਟ ਤੋਂ ਬਾਅਦ ਵਧਾਈ ਗਈ ਮੁਹਾਲੀ ਸਥਿਤ ਰਿਹਾਇਸ਼ ਦੀ ਸੁਰੱਖਿਆ

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਜਗਰਾਤਿਆਂ ਦੇ ਨਾਲ ਕੀਤੀ ਸੀ। ਉਹ ਅਕਸਰ ਜਗਰਾਤਿਆਂ ਦਾ ਪਰਫਾਰਮ ਕਰਦੇ ਹੋਏ ਨਜ਼ਰ ਆਉਂਦੇ ਸਨ । ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੇ ਲੰਮਾ ਸੰਘਰਸ਼ ਕੀਤਾ ਅਤੇ ਕਈ ਰਿਆਲਟੀ ਸ਼ੋਅਸ ‘ਚ ਵੀ ਪਰਫਾਰਮ ਕੀਤਾ ਸੀ ।

ਜਿਸ ਤੋਂ ਬਾਅਦ ਕਈ ਵਾਰ ਰਿਆਲਟੀ ਸ਼ੋਅਸ ‘ਚ ਵੀ ਉਨ੍ਹਾਂ ਨੂੰ ਨਕਾਰ ਦਿੱਤਾ ਗਿਆ ਸੀ । ਇਸ ਦੇ ਬਾਵਜੂਦ ਗਾਇਕਾ ਨੇ ਹੌਸਲਾ ਨਹੀਂ ਹਾਰਿਆ ਅਤੇ ਲਗਾਤਾਰ ਗਾਉਂਦੀ ਰਹੀ । ਅੱਜ ਉਸ ਦਾ ਨਾਮੀ ਬਾਲੀਵੁੱਡ ਦੇ ਨਾਮੀ ਗਾਇਕਾਂ ‘ਚ ਸ਼ੁਮਾਰ ਹੈ ।

You may also like