ਨੇਹਾ ਕੱਕੜ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਹੋਈਆਂ ਵਾਇਰਲ

written by Shaminder | October 23, 2020

ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਲੈ ਕੇ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇਸੇ ਦੌਰਾਨ ਦੋਵਾਂ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ । ਬੀਤੇ ਦਿਨ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮੰਗਣੀ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ । ਜਿਸ ‘ਚ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਹੁਣ ਨੇਹਾ ਕੱਕੜ ਦੀ ਮਹਿੰਦੀ ਸੈਰੇਮਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ।ਜਿਸ ‘ਚ ਨੇਹਾ ਦੋਹਾਂ ਹੱਥਾਂ ‘ਤੇ ਮਹਿੰਦੀ ਲਵਾਉਂਦੀ ਹੋਈ ਨਜ਼ਰ ਆ ਰਹੀ ਹੈ ।

neha kakkar neha kakkar

ਪਿਛਲੇ ਕਈ ਦਿਨਾਂ ਤੋਂ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਵਿਆਹ 24 ਅਕਤੂਬਰ ਨੂੰ ਹੈ ।

ਹੋਰ ਪੜ੍ਹੋ : ਠੀਕ ਵਿਆਹ ਤੋਂ ਦੋ ਦਿਨ ਪਹਿਲਾਂ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਲਿਆ ਵੱਡਾ ਫੈਸਲਾ, ਅੱਜ ਕਰਨਗੇ ਇਹ ਕੰਮ

Neha Kakkar Shared Propose Day Pictures With Rohanpreet Singh Neha Kakkar Shared Propose Day Pictures With Rohanpreet Singh

ਵੈਸੇ ਨੇਜਾ ਕੱਕੜ ਤੇ ਰੋਹਨਪ੍ਰੀਤ ਦਾ ਨਵਾਂ ਗਾਣਾ ਨੇਹੂ ਦਾ ਵਿਆਹ ਰਿਲੀਜ਼ ਹੋ ਚੁੱਕਿਆ ਹੈ ।

neha-kakkar
ਉਹਨਾਂ ਨੇ ਆਪਣਾ ਨਾਂਅ ਵੀ ਰੱਖ ਲਿਆ ਹੈ ਨੇਹੂਪ੍ਰੀਤ, ਜਿਹੜਾ ਕਿ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ਅਦਿਤਿਆ ਨਰਾਇਣ ਨੇ ਵੀ ਨੇਹਾ ਦੇ ਵਿਆਹ ਨੂੰ ਲੈ ਕੇ ਖੁਸ਼ੀ ਜਤਾਈ ਹੈ । ਇਸ ਤੋਂ ਪਹਿਲਾਂ ਦੋਹਾਂ ਦੇ ਡਰਾਮੇ ਨੇ ਖੂਬ ਸੁਰਖੀਆਂ ਬਟੋਰੀਆਂ ਸਨ ।

 

View this post on Instagram

 

Sweet #nehakakkar mehndi ceremony today ❤

A post shared by Viral Bhayani (@viralbhayani) on

You may also like