ਨੇਹਾ ਕੱਕੜ ਨੇ ਰੋਹਨਪ੍ਰੀਤ ਨਾਲ ਮਾਂ ਦਾ ਮਨਾਇਆ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | July 22, 2021

ਨੇਹਾ ਕੱਕੜ ਨੇ ਬੀਤੇ ਦਿਨ ਆਪਣੀ ਮਾਂ ਦਾ ਜਨਮ ਦਿਨ ਮਨਾਇਆ ।ਇਸ ਮੌਕੇ ਗਾਇਕਾ ਨੇ ਕੁਝ ਤਸਵੀਰਾਂ ਵੀ ਆਪਣੀ ਮਾਂ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਸਾਂਝੀਆਂ ਕੀਤੀਆਂ ਹਨ । ਇਸ ‘ਚ ਪੂਰਾ ਪਰਿਵਾਰ ਨੇਹਾ ਕੱਕੜ ਦੀ ਮਾਂ ਦਾ ਜਨਮ ਦਿਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਨੇਹਾ ਕੱਕੜ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਪਣੀ ਮਾਂ ਨੂੰ ਬਰਥਡੇ ਵਿਸ਼ ਕੀਤਾ ਹੈ ।

Neha,, Image From Instagram
ਹੋਰ ਪੜ੍ਹੋ : ਸਤਵਿੰਦਰ ਬੁੱਗਾ ਨੇ ਆਪਣੇ ਜਨਮ ਦਿਨ ’ਤੇ ਪ੍ਰਸ਼ੰਸਕਾਂ ਲਈ ਸਾਂਝੀ ਕੀਤੀ ਖ਼ਾਸ ਪੋਸਟ 
neha and rohan , Image From Instagram
ਨੇਹਾ ਕੱਕੜ ਦੇ ਨਾਲ ਰੋਹਨਪ੍ਰੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੇਹਾ ਕੱਕੜ ਅਤੇ ਰੋਹਨਪ੍ਰੀਤ ਨੇ ਬੀਤੇ ਸਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।
neha and rohan , Image From Instagram
ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਬਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਨੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।
ਅੱਜ ਹੀ ਉਨ੍ਹਾਂ ਦਾ ਨਵਾਂ ਗੀਤ ‘ਦਿਲ ਕੋ ਕਰਾਰ ਆਇਆ’ ਰਿਲੀਜ਼ ਹੋਇਆ ਹੈ । ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ।  

0 Comments
0

You may also like