ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਕੀਤੀਆਂ ਜਾ ਰਹੀਆਂ ਪਸੰਦ

Written by  Shaminder   |  November 23rd 2021 04:58 PM  |  Updated: November 23rd 2021 04:58 PM

ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਕੀਤੀਆਂ ਜਾ ਰਹੀਆਂ ਪਸੰਦ

ਨੇਹਾ ਕੱਕੜ (Neha Kakkar)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਤੀ (Husband)  ਦੇ ਨਾਲ ਨਜ਼ਰ ਆ ਰਹੀ ਹੈ । ਨੇਹਾ ਦੀਆਂ ਇਹ ਤਸਵੀਰਾਂ ਉਸ ਦੀ ਪੈਰਿਸ ਯਾਤਰਾ (Paris) ਦੇ ਦੌਰਾਨ ਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਪਿਆਰ ਦਾ ਸ਼ਹਿਰ, ਪੈਰਿਸ ਸੁੰਦਰ ਲੱਗ ਰਿਹਾ ਹੈ । ਪਰ ਉਦੋਂ ਹੀ ਤੁਸੀਂ ਆਸ ਪਾਸ ਹੋ ਤੁਹਾਡੇ ਬਿਨਾਂ ਨਹੀਂ ਮੇਰੇ ਪਿਆਰ’।

Neha kakkar image From instagram

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖ ਸਕਦੇ ਹੋ । ਦੱਸ ਦਈਏ ਕਿ ਨੇਹਾ ਕੱਕੜ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਵਿਦੇਸ਼ ‘ਚ ਸਮਾਂ ਬਿਤਾ ਰਹੀ ਹੈ । ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ ।

Neha kakkar image From instagram

ਨੇਹਾ ਕੱਕੜ ਅਤੇ ਰੋਹਨਪ੍ਰੀਤ ਨੇ ਪਿਛਲੇ ਸਾਲ ਅਕਤੂਬਰ ‘ਚ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਵੀ ਸ਼ਿਰਕਤ ਕੀਤੀ ਸੀ । ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਮੁਲਾਕਾਤ ਕਿਸੇ ਗੀਤ ਦੇ ਸ਼ੁਟ ਦੇ ਦੌਰਾਨ ਹੀ ਹੋਈ ਸੀ । ਇਸੇ ਦੌਰਾਨ ਦੋਵੇਂ ਇੱਕ ਦੂਜੇ ਦੇ ਨਜ਼ਦੀਕ ਆਏ ਸਨ । ਨੇਹਾ ਕੱਕੜ ਇਸ ਤੋਂ ਪਹਿਲਾਂ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਪਰ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਵੱਖੋ ਵੱਖ ਹੋ ਗਏ ਸਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਭਾਵੇਂ ਉਹ ਪੰਜਾਬੀ ਇੰਡਸਟਰੀ ਹੋਵੇ ਜਾਂ ਫਿਰ ਬਾਲੀਵੁੱਡ । ਰੋਹਨਪ੍ਰੀਤ ਵੀ ਇੱਕ ਵਧੀਆ ਗਾਇਕ ਹਨ ਅਤੇ ਨੇਹਾ ਕੱਕੜ ਦੇ ਨਾਲ ਉਨ੍ਹਾਂ ਨੇ ਕਈ ਗੀਤ ਗਾਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network