ਨੇਹਾ ਕੱਕੜ ਨੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਦਿੱਤੀ ਪਤੀ ਨੂੰ ਜਨਮਦਿਨ ਦੀ ਵਧਾਈ

written by Shaminder | December 01, 2022 04:07pm

ਨੇਹਾ ਕੱਕੜ (Neha Kakkar) ਬਾਲੀਵੁੱਡ ਦੀ ਅਜਿਹੀ ਗਾਇਕਾ ਹੈ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਸ ਨੇ ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਸ ਨੇ ਗਾਇਕ ਰੋਹਨਪ੍ਰੀਤ ਸਿੰਘ (Rohanpreet Singh) ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੇ ਨਾਲ ਅਕਸਰ ਗਾਇਕਾ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।

Rohanpreet singh Image Source : Instagram

ਹੋਰ ਪੜ੍ਹੋ : ਮੁੰਬਈ ਦੀ ਲੋਕਲ ਟ੍ਰੇਨ ‘ਚ ਮਸਤੀ ਕਰਦੀਆਂ ਹੋਈਆਂ ਨਜ਼ਰ ਆਈਆਂ ਔਰਤਾਂ, ਲੋਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ

ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਅੱਜ ਜਨਮਦਿਨ (Birthday)ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੁੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਦੁਨੀਆ ਦੇ ਸਭ ਤੋਂ ਕਿਊਟ ਬੁਆਏ…ਮੇਰੀ ਜਾਨ’।

Neha Kakkar Image Source : Instagram

ਹੋਰ ਪੜ੍ਹੋ : ਗੰਭੀਰ ਬੀਮਾਰੀ ਦੇ ਨਾਲ ਜੂਝ ਰਹੀ ਸੀ ਬਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ, ਕਰੀਅਰ ਖ਼ਤਮ ਹੋਣ ਦਾ ਸਤਾਉਂਦਾ ਸੀ ਡਰ

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਕੱਕੜ ਰੋਹਨਪ੍ਰੀਤ ਸਿੰਘ ਦੇ ਨਾਲ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆ ਰਹੇ ਹਨ ।ਇੱਕ ਤਸਵੀਰ ‘ਚ ਨੇਹਾ ਕੱਕੜ ਆਪਣੇ ਪਤੀ ਨੂੰ ਕਿੱਸ ਕਰਦੇ ਹੋਏ ਬਰਥਡੇ ਵਿਸ਼ ਕਰ ਰਹੀ ਹੈ, ਜਦੋਂਕਿ ਦੂਜੀ ਤਸਵੀਰ ‘ਚ ਰੋਹਨਪ੍ਰੀਤ ਸਿੰਘ ਨੇਹਾ ਕੱਕੜ ਨੂੰ ਕਿੱਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

Neha Kakkar Image Source : Instagram

ਪ੍ਰਸ਼ੰਸਕ ਵੀ ਨੇਹਾ ਕੱਕੜ ਨੂੰ ਉਨ੍ਹਾਂ ਦੇ ਪਤੀ ਦੇ ਜਨਮਦਿਨ ‘ਤੇ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ ।ਇਸ ਤੋਂ ਇਲਾਵਾ ਨੇਹਾ ਕੱਕੜ ਦੇ ਭਰਾ ਨੇ ਵੀ ਆਪਣੇ ਜੀਜੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਰੋਹਨਪ੍ਰੀਤ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

You may also like