ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਸਾਂਝਾ ਕੀਤਾ ਵੀਡੀਓ, ਦੱਸਿਆ ਸੈੱਟ ‘ਤੇ ਕਿਵੇਂ ਛਿਪਾਈ ਨਰਾਜ਼ਗੀ

written by Shaminder | November 08, 2021 03:22pm

ਨੇਹਾ ਕੱਕੜ (Neaha Kakkar) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ  (Video ) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਰੋਹਨਪ੍ਰੀਤ ਸਿੰਘ (Rohanpreet Singh ) ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ‘ਦੋ ਗੱਲਾਂ ਕਰੀਏ’ ਦਾ ਸ਼ੂਟ ਚੱਲ ਰਿਹਾ ਹੈ ।

Rohan-Neha Kakkar image From instagram

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਪਦਮ ਸ਼੍ਰੀ ਨਾਲ ਸਨਮਾਨਿਤ

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰੋਹਨਪ੍ਰੀਤ ਸਿੰਘ ਨੇ ਲਿਖਿਆ ਕਿ ‘ਜਦੋਂ ਉਹ ਮੇਰੇ ਨਾਲ ਸੈੱਟ ‘ਤੇ ਕਿਸੇ ਗੱਲ ਤੋਂ ਨਰਾਜ਼ ਹੋ ਜਾਂਦਾ ਹੈ ਤਾਂ ਇਸ ਨੂੰ ਛਿਪਾਉਣਾ ਪੈਂਦਾ ਹੈ।ਇਸ ਦੇ ਨਾਲ ਹੀ ਨੇਹਾ ਕੱਕੜ ਨੇ ਲਿਖਿਆ ਕਿ ‘ਬਹੁਤ ਹੀ ਕਿਊਟ ਹੋ ਆਪ’ । ਨੇਹਾ ਕੱਕੜ ਦਾ ਇਹ ਵੀਡੀਓ ‘ਦੋ ਗੱਲਾਂ ਕਰੀਏ’ ਗੀਤ ਦਾ ਬੀਹਾਈਂਡ ਦਾ ਸੀਨ ਹੈ ।

Neha kakkar and rohan pp-min

ਨੇਹਾ ਕੱਕੜ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ । ਜਿਸ ‘ਚ ਰੋਹਨਪ੍ਰੀਤ ਨੇ ਵੀ ਆਪਣੀ ਆਵਾਜ਼ ਦਿੱਤੀ ਹੈ । ਦੱਸ ਦਈਏ ਕਿ ਗੈਰੀ ਸੰਧੂ ਵੱਲੋਂ ਲਿਖਿਆ ਗਿਆ ਅਤੇ ਗਾਇਆ ਗਿਆ ਇਹ ਗੀਤ ਕੁਝ ਸਮਾਂ ਪਹਿਲਾਂ ਰਿਲੀਜ਼ ਕੀਤਾ ਗਿਆ ਸੀ । ਜਿਸ ਨੂੰ ਮੁੜ ਤੋਂ ਰੀਕ੍ਰੀਏਟ ਕੀਤਾ ਗਿਆ ਹੈ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਬੀਤੇ ਸਾਲ ਅਕਤੂਬਰ ‘ਚ ਵਿਆਹ ਕਰਵਾਇਆ ਸੀ । ਕੁਝ ਦਿਨ ਪਹਿਲਾਂ ਹੀ ਦੋਵਾਂ ਨੇ ਆਪਣੀ ਵੈਡਿੰਗ ਐਨੀਵਸਰੀ ਵੀ ਮਨਾਈ ਹੈ ।

You may also like