
ਨੇਹਾ ਕੱਕੜ (Neha Kakkar) ਅਜਿਹੀ ਗਾਇਕਾ ਹੈ, ਜਿਸ ਨੇ ਆਪਣੀ ਗਾਇਕੀ ਦੇ ਨਾਲ ਤਾਂ ਹਰ ਕਿਸੇ ਦਾ ਦਿਲ ਜਿੱਤਿਆ ਹੀ ਹੈ । ਉੱਥੇ ਹੀ ਉਹ ਆਪਣੀ ਦਰਿਆਦਿਲੀ ਦੇ ਲਈ ਵੀ ਜਾਣੀ ਜਾਂਦੀ ਹੈ । ਉਹ ਅਕਸਰ ਗਰੀਬ ‘ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦੀ ਹੋਈ ਨਜ਼ਰ ਆ ਜਾਂਦੀ ਹੈ । ਅੱਜ ਅਸੀਂ ਤੁਹਾਨੂੰ ਉਸ ਦਾ ਇੱਕ ਵੀਡੀਓ ਵਿਖਾਉਣ ਜਾ ਰਹੇ ਹਾਂ । ਜੋ ਕਿ ੳੇੁਸ ਦੀ ਫੈਨ ਦੇ ਨਾਲ ਹੈ । ਇਸ ਵੀਡੀਓ ‘ਚ ਗਾਇਕਾ ਆਪਣੀ ਫੈਨ ਦੇ ਨਾਲ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਇਸ ਬੱਚੇ ਨੂੰ ਵੇਖ ਨੇਹਾ ਕੱਕੜ ਨੂੰ ਯਾਦ ਆਇਆ ਪਤੀ ਰੋਹਨਪ੍ਰੀਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਕੱਕੜ ਨੂੰ ਵੇਖ ਕੇ ਉਸ ਦੀ ਫੈਨ ਫੁੱਟ ਫੁੱਟ ਕੇ ਰੋਣ ਲੱਗ ਪਈ । ਇਸ ਵੀਡੀਓ ‘ਚ ਉਸ ਦੀ ਪ੍ਰਸ਼ੰਸਕ ਬਹੁਤ ਹੀ ਭਾਵੁਕ ਨਜ਼ਰ ਆਈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ‘ਤੇ ਹਰ ਕਿਸੇ ਵੱਲੋਂ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਦੀ ਐਪਲ ਦੀ ਘੜੀ, ਹੀਰੇ ਦੀ ਅੰਗੂਠੀ ਹਿਮਾਚਲ ਪ੍ਰਦੇਸ ਦੇ ਹੋਟਲ ਚੋਂ ਹੋਈ ਚੋਰੀ
ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਅਨੇਕਾਂ ਹੀ ਹਿੱਟ ਗੀਤ ਗਾਏ ਹਨ ।ਉਸ ਦਾ ਪਤੀ ਰੋਹਨਪ੍ਰੀਤ ਸਿੰਘ ਵੀ ਵਧੀਆ ਗਾਇਕ ਹੈ ।ਕੁਝ ਸਮਾਂ ਪਹਿਲਾਂ ਹੀ ਦੋਨਾਂ ਨੇ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ ।
ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦੀ ਮੁਲਾਕਾਤ ਵੀ ਇੱਕ ਗੀਤ ਦੀ ਰਿਕਾਰਡਿੰਗ ਦੇ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਸੀ । ਇਸ ਤੋਂ ਪਹਿਲਾਂ ਗਾਇਕ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।
View this post on Instagram