ਪੰਜਾਬੀ ਅਦਾਕਾਰਾ ਨੇਹਾ ਮਲਿਕ ਨੇ ਯੂ.ਕੇ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

Written by  Lajwinder kaur   |  December 18th 2019 04:31 PM  |  Updated: December 18th 2019 04:31 PM

ਪੰਜਾਬੀ ਅਦਾਕਾਰਾ ਨੇਹਾ ਮਲਿਕ ਨੇ ਯੂ.ਕੇ ਦੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਖੀਆਂ ਫੇਮ ਪੰਜਾਬੀ ਅਦਾਕਾਰਾ ਨੇਹਾ ਮਲਿਕ ਲੰਡਨ ਦੇ ‘ਗੁਰੂ ਨਾਨਕ ਦਰਬਾਰ ਗੁਰਦੁਆਰਾ’ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਹਨ।

ਹੋਰ ਵੇਖੋ:ਪੰਜਾਬੀਜ਼ ਦਿਸ ਵੀਕ ‘ਚ ਜਾਣਨ ਨੂੰ ਮਿਲੇਗਾ ਮਹਾਰਾਜਾ ਰਣਜੀਤ ਸਿੰਘ ਦੇ ਗੋਲਡਨ ਕਨੈਕਸ਼ਨ ਬਾਰੇ ਤੇ ਮਨੋਰੰਜਨ ਦਾ ਹੋਵੇਗਾ ਫੁਲ ਡੋਜ਼

ਇਨ੍ਹਾਂ ਤਸਵੀਰਾਂ ‘ਚ ਉਹ ਯੈਲੋ ਰੰਗ ਦੇ ਲਹਿੰਗੇ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਤਸਵੀਰਾਂ ਨੂੰ ਸ਼ੋਸਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।ਨੇਹਾ ਮਲਿਕ ਸ਼ੋਸਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ ਤੇ ਅਕਸਰ ਹੀ ਆਪਣੇ ਖੁਸ਼ਨੁਮਾ ਪਲਾਂ ਨੂੰ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਜੇ ਗੱਲ ਕਰੀਏ ਨੇਹਾ ਮਲਿਕ ਦੇ ਕੰਮ ਦੀ ਤਾਂ ਉਨ੍ਹਾਂ ਨੇ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਦੋ ਪੰਜਾਬੀ ਫ਼ਿਲਮਾਂ ਹਨ। ਅਗਲੇ ਸਾਲ ਆਉਣ ਵਾਲੀ ਪੰਜਾਬੀ ਫ਼ਿਲਮ ‘ਮੁਸਾਫ਼ਿਰ’, ਜਿਸ ਨੇਹਾ ਮਲਿਕ ਪੰਜਾਬੀ ਗਾਇਕ ਹਰਸਿਮਰਨ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਆਰਿਆ ਬੱਬਰ ਦੇ ਨਾਲ ‘ਗਾਂਧੀ ਫੇਰ ਆ ਗਿਆ’ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network