
ਸ਼ਹਿਨਾਜ਼ ਗਿੱਲ (Shehnaaz Gill) ਦੇ ਨਾਲ ਭਾਰਤੀ ਸਿੰਘ ਦੇ ਬੇਟੇ ਗੋਲਾ ਦਾ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਗੋਲਾ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇਸ ਦੇ ਵੀਡੀਓ ਸਾਂਝੇ ਕੀਤੇ ਹਨ ।

ਇਨ੍ਹਾਂ ਵੀਡੀਓਜ਼ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਗੋਲਾ ਗੋਲਾ ਮੇਰਾ ਪਿਆਰਾ ਬੱਚਾ, ਸੋਹਣੇ ਬੱਚੇ ਨੂੰ ਰਾਤ ਨੂੰ ਨੀਂਦ ਨਹੀਂ ਸੀ ਆ ਰਹੀ ।ਪਰ ਫਿਰ ਵੀ ਮੈਂ ਬਹੁਤ ਪ੍ਰੇਸ਼ਾਨ ਕੀਤਾ, ਪੱਪੀਆਂ ਕਰ ਕਰ ਕੇ’। ਸ਼ਹਿਨਾਜ਼ ਗਿੱਲ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਗੋਲੇ ਨੂੰ ਕਿੱਸ ਕਰ ਰਹੀ ਹੈ ।

ਹੋਰ ਪੜ੍ਹੋ : 18 ਸਾਲਾਂ ਬਾਅਦ ਦੋਗਾਣਾ ਜੋੜੀ ਅਮਨ ਰੋਜ਼ੀ ਅਤੇ ਆਤਮਾ ਸਿੰਘ ਹੋਏ ਵੱਖ, ਗਾਇਕਾ ਨੇ ਲਾਈਵ ਆ ਕੇ ਦੱਸੀ ਵਜ੍ਹਾ
ਉਸ ਨੂੰ ਖਿਡਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਗੋਲੇ ਦੇ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸ਼ੋਅ ਬਿੱਗ ਬੌਸ ਦੇ ਨਾਲ ਬਹੁਤ ਜ਼ਿਆਦਾ ਸੁਰਖੀਆਂ ਵਟੋਰੀਆਂ ਸਨ । ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram