ਜਗਜੀਤ ਸੰਧੂ ਦੀ ਪਤਨੀ ਨਾਲ ਨਵੀਂ ਤਸਵੀਰ ਹੋਈ ਵਾਇਰਲ, ਵੇਖੋ ਤਸਵੀਰ

Written by  Shaminder   |  March 07th 2022 03:14 PM  |  Updated: March 07th 2022 03:35 PM

ਜਗਜੀਤ ਸੰਧੂ ਦੀ ਪਤਨੀ ਨਾਲ ਨਵੀਂ ਤਸਵੀਰ ਹੋਈ ਵਾਇਰਲ, ਵੇਖੋ ਤਸਵੀਰ

ਜਗਜੀਤ ਸੰਧੂ (Jagjeet Sandhu) ਜਿਨ੍ਹਾਂ ਦਾ ਕਿ ਬੀਤੇ ਦਿਨੀਂ ਵਿਆਹ ਹੋਇਆ ਹੈ । ਵਿਆਹ ਤੋਂ ਬਾਅਦ ਉਨ੍ਹਾਂ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੀ ਪਤਨੀ (Wife) ਦੇ ਨਾਲ ਨਜ਼ਰ ਆ ਰਹੇ ਹਨ । ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਜਗਜੀਤ ਸੰਧੂ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਹੈ ਅਤੇ ਇਸ ਵਿਆਹ ਨੂੰ ਅਦਾਕਾਰ ਵੱਲੋਂ ਕਾਫੀ ਨਿੱਜੀ ਰੱਖਿਆ ਗਿਆ ਸੀ । ਪਰ ਇਸ ਦੇ ਬਾਵਜੂਦ ਅਦਾਕਾਰ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਸਨ ।

jagjeet sandhu,, image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟਿਆਂ ਦਾ ਇਹ ਕਿਊੇਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਜਗਜੀਤ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਐਮੀ ਵਿਰਕ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਸੁਫ਼ਨਾ’ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਇਸ ਦੇ ਨਾਲ ਹੀ ਉਹ ਹਿੰਦੀ ‘ਚ ਆਈ ਉਨ੍ਹਾਂ ਦੀ ਵੈੱਬ ਸੀਰੀਜ਼ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹੇ ਸਨ । ਉਨ੍ਹਾਂ ਨੇ ਹਰ ਫ਼ਿਲਮ ‘ਚ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।

jagjeet sandhu with wife image From instagram

ਭਾਵੇਂ ਉਹ 2017 ‘ਚ ਆਈ ਰੌਕੀ ਮੈਂਟਲ ਫ਼ਿਲਮ ਹੋਵੇ, ਰੁਪਿੰਦਰ ਗਾਂਧੀ-2, ਦੀ ਰਾਬਿਨਹੁੱਡ, ਭੋਲਾ, ਸੱਜਣ ਸਿੰਘ ਰੰਗਰੂਟ,ਤੇਜਾ ਸਿੰਘ , ਡਾਕੂਆਂ ਦਾ ਮੁੰਡਾ ਹੋਵੇ ਜਾਂ ਫਿਰ ਹੋਰ ਕੋਈ ਫ਼ਿਲਮ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਵੱਖੋ ਵੱਖ ਕਿਰਦਾਰ ਨਿਭਾਏ ਹਨ । ਜਗਜੀਤ ਸੰਧੂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਬੀਤੇ ਦਿਨੀਂ ਵਿਆਹ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਪੁਰਾਣੇ ਘਰ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । ਇਸ ਦੇ ਨਾਲ ਹੀ ਨਵੇਂ ਘਰ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦੇ ਹੋਏ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network