ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦਾ ਨਵਾਂ ਪੋਸਟਰ ਆਇਆ ਸਾਹਮਣੇ, ਵਿਸਾਖੀ ਦੇ ਖ਼ਾਸ ਮੌਕੇ 'ਤੇ ਹੋਵੇਗੀ ਰਿਲੀਜ਼

written by Lajwinder kaur | November 21, 2021

ਆਮਿਰ ਖ਼ਾਨ (Aamir Khan)  ਅਤੇ ਕਰੀਨਾ ਕਪੂਰ ਖ਼ਾਨ  (Kareena Kapoor Khan) ਦੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ Laal Singh Chaddha ਜਿਸ ਦੀ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ। ਇੱਕ ਵਾਰ ਫਿਰ ਤੋਂ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ।  ਜੀ ਹਾਂ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਫ਼ਿਲਮ ਦੀ ਨਵਾਂ ਪੋਸਟਰ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਜਦੋਂ ਆਪਣੇ ਕਾਮੇਡੀ ਅੰਦਾਜ਼ ‘ਚ ਗਾਏ ਬਾਲੀਵੁੱਡ ਦੇ ਗੀਤ ਤਾਂ ਰਵੀਨਾ ਟੰਡਨ ਤੱਕ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ

ਜੀ ਹਾਂ ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਲਿਖਿਆ ਹੈ- ‘ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਫ਼ਿਲਮ ਦਾ ਨਵਾਂ ਪੋਸਟਰ ਅਤੇ ਫ਼ਿਲਮ ਦੀ ਨਵੀਂ ਰਿਲੀਜ਼ ਡੇਟ’ ਅਤੇ ਨਾਲ ਹੀ ਉਨ੍ਹਾਂ ਨੇ #LaalSinghOnBaisakhi #Aamirkhan ਨਾਂਅ ਦੇ ਦੋ ਹੈੱਸ਼ਟੈਗ ਦੇ ਨਾਲ ਫ਼ਿਲਮ ਦੀ ਬਾਕੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਇਹ ਫ਼ਿਲਮ 14 ਅਪ੍ਰੈਲ ਯਾਨੀ ਕਿ ਵਿਸਾਖੀ ਵਾਲੇ ਦਿਨ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

aamir khan

ਹੋਰ ਪੜ੍ਹੋ : ਪੁਖਰਾਜ ਭੱਲਾ ਆਪਣੇ ਲੇਡੀਜ਼ ਸੰਗੀਤ ‘ਤੇ ‘ਯਾਰ ਜਿਗਰੀ ਕਸੂਤੀ ਡਿਗਰੀ’ ਵਾਲੇ ਦੋਸਤਾਂ ਦੇ ਨਾਲ ਕੀਤੀ ਖੂਬ ਮਸਤੀ, ਜਸਵਿੰਦਰ ਭੱਲਾ ਤੇ ਪਰਮਦੀਪ ਭੱਲਾ ਵੀ ਨੇ ਵੀ ਪਾਇਆ ਖੂਬ ਭੰਗੜਾ, ਦੇਖੋ ਤਸਵੀਰਾਂ

ਆਮਿਰ ਖਾਨ ਪ੍ਰੋਡਕਸ਼ਨ ਅਤੇ ਵਾਇਆਕਾਮ 18 ਸਟੂਡੀਓਜ਼ (Viacom18 Studios) ਨੇ ਫ਼ਿਲਮ ਲਾਲ ਸਿੰਘ ਚੱਢਾ ਦੀ ਨਵੀਂ ਰਿਲੀਜ਼ ਡੇਟ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਹੈ। ਆਮਿਰ ਖ਼ਾਨ, ਕਰੀਨਾ ਕਪੂਰ ਖ਼ਾਨ, ਨਾਗਾ ਚੈਤਨਿਆ, ਮੋਨਾ ਸਿੰਘ ਅਤੇ ਮਾਨਵ ਵਿਜ ਦੀ ਭੂਮਿਕਾ ਵਾਲੀ ‘ਲਾਲ ਸਿੰਘ ਚੱਢਾ’ ਹੁਣ 2022 ਦੇ ਵਿਸਾਖੀ ਵਾਲੇ ਦਿਨ ਰਿਲੀਜ਼ ਹੋਵੇਗੀ। ਦੱਸ ਦਈਏ ਇਸ ਕਿਰਦਾਰ ਦੇ ਲਈ ਉਨ੍ਹਾਂ ਨੇ ਆਪਣਾ 20 ਕਿਲੋ ਭਾਰ ਘਟਾਇਆ ਸੀ। ਲਾਲ ਸਿੰਘ ਚੱਢਾ ਫ਼ਿਲਮ ਸਾਲ 1994 ‘ਚ ਆਈ ਹਾਲੀਵੁੱਡ ਫ਼ਿਲਮ ਫਾਰੈਸਟ ਗੰਪ ਦੀ ਹਿੰਦੀ ਰੀਮੇਕ ਹੈ। ਫ਼ਿਲਮ ਦਾ ਨਿਰਦੇਸ਼ਨ ਅਦਵੈਤ ਚੰਦਨ ਕੀਤਾ ਹੈ। ਆਮਿਰ ਖ਼ਾਨ ਪ੍ਰੋਡਕਸ਼ਨ, ਜਿਸ ਨੇ ਪਿਛਲੇ ਸਾਲਾਂ ਦੌਰਾਨ ਦਰਸ਼ਕਾਂ ਨੂੰ ਲਗਾਨ, 'ਤਾਰੇ ਜ਼ਮੀਨ ਪਰ', 'ਦੰਗਲ' ਅਤੇ ਹੋਰ ਬਹੁਤ ਸਾਰੀਆਂ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ।

Laal Singh Chaddha release on April 14, 2022:-

You may also like