ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

Written by  Lajwinder kaur   |  July 27th 2021 10:24 AM  |  Updated: July 27th 2021 10:24 AM

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਪੰਜਾਬੀ ਫ਼ਿਲਮਾਂ ਜੋ ਕਿ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਨੇ। ਜੀ ਹਾਂ ਪੰਜਾਬੀ ਕਲਾਕਾਰ ਆਪਣੀ ਫ਼ਿਲਮਾਂ ਦੇ ਨਾਲ ਸਿਨੇਮਾ ਘਰਾਂ ‘ਚ ਰੌਣਕਾਂ ਲਗਾਉਣ ਲਈ ਬਹੁਤ ਉਤਸੁਕ ਨੇ। ਇੱਕ ਹੋਰ ਪੰਜਾਬੀ ਫ਼ਿਲਮ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਐਮੀ ਵਿਰਕ ਤੇ ਸੋਨਮ ਬਾਜਵਾ ਦੀ ਮੋਸਟ ਅਵੇਟਡ ਫ਼ਿਲਮ ‘ਪੁਆੜਾ’ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ।

Ammy Virk and Sonam Bajwa starrer movie Puaada releasing 2020 Image Source: Instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਕੈਨੇਡਾ ਦੇ ਵੀਜ਼ੇ ਨੂੰ ਲੈ ਕੇ ਬਣਾਈ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

ਹੋਰ ਪੜ੍ਹੋ :  ਮਨਕਿਰਤ ਔਲਖ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਵੀਡੀਓ ਸਾਂਝਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

inside image of ammy virk shared puaada new poster Image Source: Instagram

ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਆ ਰਹੇ ਹਾਂ ਅਸੀਂ ਸਿਨੇਮਾ ‘ਚ, ਤੁਸੀਂ ਵੀ ਤਿਆਰ ਹੋ ਜਾਓ ਆਪਣੀਆਂ ਫੈਮਿਲੀਆਂ ਦੇ ਨਾਲ, on 12th August #Puaada releasing worldwide at theatres near you!!’ । ਫ਼ਿਲਮ ਦੇ ਪੋਸਟਰ ‘ਚ ਐਮੀ ਵਿਰਕ ਦੀ ਫੈਮਿਲੀ ਤੇ ਸੋਨਮ ਬਾਜਵਾ ਦੀ ਫੈਮਿਲੀ ਇੱਕ-ਦੂਜੇ ਨੂੰ ਟੱਕਰ ਦਿੰਦੀ ਹੋਈ ਨਜ਼ਰ ਆ ਰਹੀ ਹੈ। ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ।

Ammy Virk and Sonam Bajwa movie Puaada Trailer on trending Image Source: Instagram

‘ਪੁਆੜਾ’ ਫ਼ਿਲਮ ਨੂੰ ਨਾਮੀ ਡਾਇਰੈਕਟਰ ਰੁਪਿੰਦਰ ਚਾਹਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਨਜ਼ਰ ਆਉਣਗੇ । ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਕਾਮੇਡੀ, ਰੋਮਾਂਸ, ਪਰਿਵਾਰਕ ਡਰਾਮ ਤੇ ਖੂਬ ਮਸਤੀ ਵਾਲੀ ਇਹ ਫ਼ਿਲਮ 12 ਅਗਸਤ ਨੂੰ ਸਿਨੇਮਾ ਘਰਾਂ ਦੀ ਰੌਣਕ ਬਣੇਗੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network