ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ

Written by  Shaminder   |  November 20th 2021 04:05 PM  |  Updated: November 20th 2021 04:05 PM

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ 21 ਨਵੰਬਰ,ਦਿਨ ਐਤਵਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji ) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai Amritpal

ਹੋਰ ਪੜ੍ਹੋ : ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਡਾਈਟ ਵਿੱਚ ਸ਼ਾਮਿਲ ਕਰੋ ਅਰਬੀ ਦੀ ਸ਼ਬਜੀ

ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਜਿੱਥੇ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

Bhai Amritpal singh ji

ਉੱਥੇ ਹੀ ਕਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਜਿੱਥੇ ਦਰਸ਼ਕਾਂ ਦੇ ਲਈ ਨਵੇਂ ਨਵੇਂ ਪੰਜਾਬੀ ਪ੍ਰੋਗਰਾਮ ਪੇਸ਼ ਕੀਤੇ ਜਾਂਦੇ ਹਨ । ਉੱਥੇ ਹੀ ਪੰਜਾਬ ਦੇ ਸੱਭਿਆਚਾਰ, ਧਰਮ, ਮਨੋਰੰਜਨ ਅਤੇ ਦੇਸ਼ ਵਿਦੇਸ਼ ਦੀਆਂ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਜਾਣਕਾਰੀ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network