ਦਰਸ਼ਨ ਔਲਖ ਦੀ ਆਵਾਜ਼ ‘ਚ ਨਵਾਂ ਗੀਤ ‘ਜਿੱਤ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | December 28, 2021

ਦਰਸ਼ਨ ਔਲਖ (Darshan Aulakh)  ਦਾ ਨਵਾਂ  ਗੀਤ ‘ਜਿੱਤ’ (Jitt)  ਰਿਲੀਜ਼ ਹੋ ਚੁੱਕਿਆ ਹੈ । ਇਸ  ਗੀਤ ਦੇ ਬੋਲ ਅਮਨਦੀਪ ਸਿੰਘ ਅਮਨ ਗਲਾਸਗੋ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਰੋਮਿਓ ਵੱਲੋਂ ਦਿੱਤਾ ਗਿਆ ਹੈ । ਇਸ ਧਾਰਮਿਕ ਗੀਤ ‘ਚ ਕਿਸਾਨਾਂ ਦੀ ਜਿੱਤ ਨੂੰ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਕਿਸਾਨ ਆਪਣੀਆਂ ਮੰਗਾਂ ਨੂੰ ਮੰਨਵਾ ਕੇ ਹੀ ਪੰਜਾਬ ਪਰਤੇ ਹਨ ।

Darshan Aulakh image From Darshan Aulakh song

ਹੋਰ ਪੜ੍ਹੋ : ਮਲਾਇਕਾ ਅਰੋੜਾ ਭੈਣ ਅੰਮ੍ਰਿਤਾ ਅਰੋੜਾ ਦੇ ਨਾਲ ਪੰਜਾ ਲੜਾਉਂਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਇਸ ਤੋਂ ਇਲਾਵਾ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਨੂੰ ਵੀ ਇਸ ਧਾਰਮਿਕ ਗੀਤ ‘ਚ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਸੂਬਾ ਸਰਹਿੰਦ ਨੂੰ ਬੇਖੌਫ ਹੋ ਕੇ ਜਵਾਬ ਦਿੱਤਾ ਸੀ । ਜਦੋਂ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਦੇ ਲਈ ਡਰਾਵੇ ਦੇ ਰਿਹਾ ਸੀ ।

Darshan Aulakh image From Darshan Aulakh song

ਇਸ ਦੇ ਨਾਲ ਹੀ ਇਸ ਧਾਰਮਿਕ ਗੀਤ ‘ਚ ਕਿਸਾਨੀ ਸੰਘਰਸ਼ ਦੇ ਦੌਰਾਨ ਹਿੰਮਤ ਅਤੇ ਹੌਸਲਾ ਵਿਖਾਉਣ ਵਾਲੇ ਕਿਸਾਨਾਂ ਦੇ ਜਜ਼ਬੇ ਨੂੰ ਵੀ ਬਿਆਨ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਰਸ਼ਨ ਔਲਖ ਨੇ ਕਈ ਗੀਤ ਕੱਢੇ ਹਨ । ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ, ਜਿੱਥੇ ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਿਲ ਜਿੱਤਿਆ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਿਖਾਈ ਹੈ ।

You may also like