
ਨਿਮਰਤ ਖਹਿਰਾ (Nimrat Khaira) ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੀ ਹੈ । ਨਿਮਰਤ ਖਹਿਰਾ ਦੀ ਆਵਾਜ਼ ‘ਚ ਨਵਾਂ ਗੀਤ (Gallan Chaandi Diyan) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਮਨਜੀਤ ਸਿੰਘ ਨੇ ਲਿਖੇ ਹਨ ਅਤੇ ਮਿਊਜ਼ਿਕ ਸ਼ਾਹ ਐਂਡ ਸ਼ਾਹ ਨੇ ਦਿੱਤਾ ਹੈ । ਇਹ ਗੀਤ ਅੰਬਰਦੀਪ (Amberdeep Singh )ਅਤੇ ਨਿਮਰਤ ਖਹਿਰਾ ਦੀ ਫ਼ਿਲਮ ‘ਤੀਜਾ ਪੰਜਾਬ’ ਦਾ ਗੀਤ ਹੈ ਜਿਸ ਨੂੰ ਅੰਬਰਦੀਪ ਅਤੇ ਨਿਮਰਤ ਖਹਿਰਾ ਦੇ ਉੱਤੇ ਫ਼ਿਲਮਾਇਆ ਗਿਆ ਹੈ ।

ਹੋਰ ਪੜ੍ਹੋ : ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਅਫ਼ਸਾਨਾ ਖ਼ਾਨ ਨੇ ਕੀਤਾ ਵੱਡਾ ਖੁਲਾਸਾ, ਵੀਡੀਓ ਵਾਇਰਲ
ਇਸ ਗੀਤ ‘ਚ ਇੱਕ ਮੁਟਿਆਰ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ । ਇਸ ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਜਿਸ ‘ਚ ਅੰਬਰਦੀਪ ਅਤੇ ਨਿਮਰਤ ਖਹਿਰਾ ਦੀ ਬਿਹਤਰੀਨ ਕਮਿਸਟਰੀ ਵੇਖਣ ਨੂੰ ਮਿਲੀ ਸੀ । ਇਸ ਫ਼ਿਲਮ ਦੇ ਟ੍ਰੇਲਰ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।ਅੰਬਰਦੀਪ ਸਿੰਘ ਵੱਖਰੀ ਤਰ੍ਹਾਂ ਦੇ ਵਿਸ਼ੇ ਦੀਆਂ ਫ਼ਿਲਮਾਂ ਬਨਾਉਣ ਦੇ ਲਈ ਮਸ਼ਹੂਰ ਹਨ ।

ਅੰਬਰਦੀਪ ਪ੍ਰੋਡਕਸ਼ਨ ਅਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਾਰੀ ‘ਤੀਜਾ ਪੰਜਾਬ’ ਦਾ ਅਧਿਕਾਰਤ ਟ੍ਰੇਲਰ ਪੇਸ਼ ਕੀਤਾ ਹੈ। ਇਸ ਫ਼ਿਲਮ ਦੀ ਕਹਾਣੀ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਦੀ ਕਹਾਣੀ ਹੈ । ਜੋ ਇਸ ਪਿੰਡ ਦੇ ਲੋਕਾਂ ਦੇ ਆਲੇ ਦੁਆਲੇ ਘੁੰਮਦੀ ਹੈ ।ਜਿਸ ‘ਚ ਪਿੰਡ ਦੇ ਲੋਕਾਂ ਦੀ ਉਨ੍ਹਾਂ ਦੀਆਂ ਜ਼ਮੀਨਾਂ ਦੇ ਨਾਲ ਸਾਂਝ ਨੂੰ ਦਰਸਾਉਂਦੀ ਹੈ । ਇਸ ਫ਼ਿਲਮ ‘ਚ ਜ਼ਿੰਦਗੀ ਦੇ ਕਈ ਰੰਗ ਦੇਖਣ ਨੂੰ ਮਿਲਦੇ ਹਨ । ਪਰ ਜਦੋਂ ਗੱਲ ਪਿੰਡ ਦੀ ਜ਼ਮੀਨ ‘ਤੇ ਆਉਂਦੀ ਹੈ ਤਾਂ ਸਾਰਾ ਪਿੰਡ ਇਕਜੁੱਟ ਹੋ ਜਾਂਦਾ ਹੈ ਅਤੇ ਅਜਿਹਾ ਇਨਕਲਾਬ ਆਉਂਦਾ ਹੈ ਕਿ ਜੋ ਲੋਕਾਂ ਨੇ ਪਹਿਲਾਂ ਕਦੇ ਨਹੀਂ ਵੇਖਿਆ ਹੁੰਦਾ । ਇਹ ਫਿਲਮ 3 ਦਸੰਬਰ, 2021 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਹੈ।