
ਪੰਜਾਬੀ ਫਿਲਮ ਇੰਡਸਟ੍ਰੀ ਦਾ ਗ੍ਰਾਫ ਦਿਨੋ ਦਿਨ ਵਧਦਾ ਜਾ ਰਿਹਾ ਹੈ। ਗ੍ਰਾਫ ਹੀ ਨਹੀਂ ਸਗੋਂ ਫ਼ਿਲਮਾਂ ਦਾ ਦਾਇਰਾ ਵੀ ਵਧਦਾ ਜਾ ਰਿਹਾ ਹੈ। ਹਰ ਹਫਤੇ ਕੋਈ ਨਾ ਕੋਈ ਨਵੀ ਫਿਲਮ ਸਿਨੇਮਾ ਘਰਾਂ 'ਚ ਰਿਲੀਜ਼ ਕੀਤੀ ਜਾ ਰਹੀ ਹੈ। ਇੰਨ੍ਹਾਂ ਹੀ ਨਹੀਂ ਸਗੋਂ ਪੰਜਾਬੀ ਫ਼ਿਲਮਾਂ ਹੁਣ ਖਾਸ ਮੁੱਦਿਆਂ ਨੂੰ ਧਿਆਨ 'ਚ ਰੱਖਦੇ ਹੋਏ ਵੀ ਬਣਾਈਆਂ ਜਾ ਰਹੀਆਂ ਹਨ। ਸਾਲ 2018 'ਚ ਵੀ ਕਈ ਅਜਿਹੀਆਂ ਫ਼ਿਲਮਾਂ ਆਈਆਂ ਜਿੰਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ 'ਚ ਅਤੇ ਸਿਨੇਮਾਂ ਘਰਾਂ 'ਚ ਵੀ ਆਪਣੀ ਛਾਪ ਛੱਡੀ ਹੈ। ਪਰ ਗੱਲ ਹੁਣ ਆਉਣ ਵਾਲੇ ਸਮੇਂ ਦੀ ਹੋ ਰਹੀ ਹੈ 2019 ਪੰਜਾਬੀ ਸਿਨੇਮਾ ਲਈ ਕਾਫੀ ਵੱਡਾ ਸਾਲ ਹੋਣ ਵਾਲਾ ਹੈ।

ਫਿਲਮ ਨੂੰ ਗੁਰਪ੍ਰੀਤ ਸਿੰਘ ਦੇਵਗਨ , ਵਿਮਲ ਚੋਪੜਾ , ਅਮਰਿੰਦਰ ਰਾਜੂ ਅਤੇ ਰਾਕੇਸ਼ ਧਈਆ ਪ੍ਰੋਡਿਊਸ ਕਰ ਰਹੇ ਹਨ। ਫਿਲਮ 2019 'ਚ ਮਾਰਚ ਮਹੀਨੇ ਦੇ ਕਰੀਬ ਰਿਲੀਜ਼ ਕੀਤੀ ਜਾ ਸਕਦੀ ਹੈ। ਫਿਲਮ ਦੀ ਸਟਾਰਕਾਸਟ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪੋਸਟਰ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ ਕੁੜੀਆਂ ਨਾਲ ਹੋ ਰਹੀ ਰੇਪ ਵਰਗੀ ਕਰੁਤੀ ਦੇ ਮੁੱਦੇ ਨੂੰ ਉਜਾਗਰ ਕਰੇਗੀ। ਦੇਖਣਾ ਹੋਵੇਗਾ ਫਿਲਮ ਕਦੋਂ ਤੱਕ ਦਰਸ਼ਕਾਂ ਨੂੰ ਦੇਖਣ ਨੂੰ ਮਿਲ ਸਕਦੀ ਹੈ।