ਜਦੋਂ ਨੂੰਹ ਨੇ ਚੁੱਕਿਆ ਵੇਲਣਾ ਤਾਂ ਸੱਸ ਦਾ ਹੋਇਆ ਕੀ ਹਾਲ, ਵੇਖੋ ‘ਨੀ ਮੈਂ ਸੱਸ ਕੁੱਟਣੀ’ ਦਾ ਟਾਈਟਲ ਟਰੈਕ ‘ਚ
ਜਦੋਂ ਨੂੰਹ ਨੇ ਚੁੱਕਿਆ ਵੇਲਣਾ ਤਾਂ ਸੱਸ ਦਾ ਹੋਇਆ ਕੀ ਹਾਲ, ਵੇਖੋ ‘ਨੀ ਮੈਂ ਸੱਸ ਕੁੱਟਣੀ’ ਦਾ ਟਾਈਟਲ ਟਰੈਕ ‘ਚ
'ਨੀ ਮੈਂ ਸੱਸ ਕੁੱਟਣੀ, ਕੁੱਟਣੀ ਸੰਦੂਕਾਂ ਔਹਲੇ' ਬੋਲੀ ਜੋ ਕਿ ਅਕਸਰ ਹੀ ਵਿਆਹਾਂ ਅਤੇ ਕਈ ਹੋਰ ਸੱਭਿਆਚਾਰ ਪ੍ਰੋਗਰਾਮਾਂ ਵਿੱਚ ਜ਼ਰੂਰ ਸੁਣਨ ਨੂੰ ਮਿਲਦੀ ਹੈ। ਬੁਹਤ ਜਲਦ ‘ਨੀ ਮੈਂ ਸੱਸ ਕੁੱਟਣੀ’ ਟਾਈਟਲ ਹੇਠ ਤਿਆਰ ਹੋਈ ਫ਼ਿਲਮ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਇਸ ਦੌਰਾਨ ਫ਼ਿਲਮ ਦਾ ਟਾਈਟਲ ਟਰੈਕ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ।
ਹੋਰ ਪੜ੍ਹੋ : ਬੀ ਪਰਾਕ ਨੇ ਸਾਂਝੀ ਕੀਤੀ ਗੁੱਡ ਨਿਊਜ਼, ਦੂਜੀ ਵਾਰ ਬਣਨ ਜਾ ਰਹੇ ਨੇ ਪਿਤਾ, ਬੇਬੀ ਬੰਪ ਨਾਲ ਸਾਂਝੀ ਕੀਤੀ ਇਹ ਤਸਵੀਰ

‘ਨੀ ਮੈਂ ਸੱਸ ਕੁੱਟਣੀ’ ਦੇ ਟਾਈਟਲ ਟਰੈਕ ਨੂੰ ਬਾਲੀਵੁੱਡ ਜਗਤ ਦੀ ਨਾਮੀ ਗਾਇਕਾ Sunidhi Chauhan ਨੇ ਗਾਇਆ ਹੈ। ਗਾਣੇ ਦੇ ਵੀਡੀਓ ਚ ਦੇਖਿਆ ਗਿਆ ਹੈ ਕਿ ਕਿਵੇਂ ਨੂੰਹਾਂ ਦਾ ਦਿਲ ਕਰਦਾ ਹੈ ਕਿ ਉਹ ਆਪਣੀ ਸੱਸਾਂ ਨੂੰ ਕੁੱਟਣ । ਗਾਣੇ ਦੇ ਵੀਡੀਓ ਚ ਫ਼ਿਲਮ ਦੇ ਸਾਰੇ ਹੀ ਕਿਰਦਾਰ ਨਜ਼ਰ ਆ ਰਹੇ ਹਨ। ਗਾਣੇ ਦਾ ਵੀਡੀਓ ਕਾਫੀ ਮਜ਼ੇਦਾਰ ਹੈ, ਜੋ ਕਿ ਹਰ ਇੱਕ ਨੂੰ ਪਸੰਦ ਆ ਰਿਹਾ ਹੈ। ਇਸ ਗੀਤ ਦੇ ਬੋਲ Dharambir Bhangu ਨੇ ਲਿਖੇ ਨੇ ਤੇ ਮਿਊਜ਼ਿਕ R Sheen ਨੇ ਦਿੱਤਾ ਹੈ।
ਹੋਰ ਪੜ੍ਹੋ : ਰਣਬੀਰ ਕਪੂਰ-ਆਲੀਆ ਭੱਟ ਦੇ ਵਿਆਹ ‘ਚ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਦੀ ਸੂਚੀ ਵੀ ਹੋਈ 'ਲੀਕ'

‘ਨੀ ਮੈਂ ਸੱਸ ਕੁੱਟਣੀ’ ਟਾਈਟਲ ਤੋਂ ਹੀ ਲੱਗਦਾ ਹੈ ਕਿ ਇਹ ਫ਼ਿਲਮ ਕਿੰਨੀ ਮਜ਼ੇਦਾਰ ਹੋਵੇਗੀ । ਜਿਸ ਕਰਕੇ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਸੀ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਨੇ ਕੀਤਾ ਹੈ। ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਮਹਿਤਾਬ ਵਿਰਕ ਤੇ ਤਨਵੀ ਨਾਗੀ ਲੀਡ ਰੋਲ ‘ਚ ਨਜ਼ਰ ਆਉਣਗੇ । ਇਹ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਚਿਹਰੇ ਨਿਰਮਲ ਰਿਸ਼ੀ, ਨੀਸ਼ਾ ਬਾਨੋ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ ਚ ਰਿਲੀਜ਼ ਹੋਵੇਗੀ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
