ਪੰਜਾਬੀ ਸਿੰਗਰ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਰੇਡ

written by Shaminder | December 19, 2022 12:51pm

ਪੰਜਾਬੀ ਗਾਇਕ ਕੰਵਰ ਗਰੇਵਾਲ(Kanwar Grewal) ਦੇ ਘਰ ਐਨਆਈਏ ਦੇ ਵੱਲੋਂ ਛਾਪੇਮਾਰੀ ਕੀਤੀ ਗਈ ਹੈ । ਖ਼ਬਰਾਂ ਮੁਤਾਬਕ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ । ਜਿੱਥੇ ਟੀਮ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ।ਇਸ ਛਾਪੇਮਾਰੀ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

kanwar grewal inside pic

ਕੰਵਰ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਦੌਰਾਨ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ਅਤੇ ਸਰਕਾਰ ਨੂੰ ਵੀ ਉਨ੍ਹਾਂ ਨੇ ਕਰੜੇ ਹੱਥੀਂ ਲਿਆ ਸੀ । ਕੰਵਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇੰਡਸਟਰੀ ‘ਚ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ।

You may also like