ਐਮੀ ਵਿਰਕ ਦਾ ਨਵਾਂ ਗੀਤ ‘ਧਰਤੀ ਤੇ’ ਛਾਇਆ ਟਰੈਂਡਿੰਗ ‘ਚ, ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਗਾਣੇ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Written by  Lajwinder kaur   |  September 26th 2019 04:36 PM  |  Updated: September 26th 2019 04:38 PM

ਐਮੀ ਵਿਰਕ ਦਾ ਨਵਾਂ ਗੀਤ ‘ਧਰਤੀ ਤੇ’ ਛਾਇਆ ਟਰੈਂਡਿੰਗ ‘ਚ, ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਗਾਣੇ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

20 ਸਤੰਬਰ ਨੂੰ ਰਿਲੀਜ਼ ਹੋਈ ਐਮੀ ਵਿਰਕ ਦੀ ਫ਼ਿਲਮ ‘ਨਿੱਕਾ ਜ਼ੈਲਦਾਰ 3’ ਜਿਹੜੀ ਬਾਕਸ ਆਫ਼ਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦਰਮਿਆਨ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ‘ਧਰਤੀ ਤੇ’ ਰਿਲੀਜ਼ ਹੋ ਚੁੱਕਿਆ ਹੈ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗਾਣਾ ਰੋਮਾਂਟਿਕ ਜ਼ੌਨਰ ਦਾ ਹੈ, ਜਿਸ ‘ਚ ਪਿਆਰ ਦੇ ਰੰਗਾਂ ਨੂੰ ਬਿਖੇਰਿਆ ਹੋਇਆ ਹੈ।

ਹੋਰ ਵੇਖੋ:ਜਗਦੀਪ ਸਿੱਧੂ ਇੱਕ ਵਾਰ ਫਿਰ ਤੋਂ ਆਪਣੀ ਕਲਮ ਤੇ ਡਾਇਰੈਕਸ਼ਨ ਦੇ ਲੋਕਾਂ ਨੂੰ ਕਰਨਗੇ ਭਾਵੁਕ, ਕਿਸਮਤ 2 ਦਾ ਪੋਸਟਰ ਕੀਤਾ ਸਾਂਝਾ

ਇਸ ਗਾਣੇ ਦੇ ਬੋਲ ਨਾਮੀ ਗੀਤਕਾਰ ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਨੇ। ਇਸ ਗਾਣੇ ਨੂੰ ਕੰਪੋਜ਼ ਕੀਤਾ ਹੈ ਨਾਮੀ ਮਿਊਜ਼ਿਕ ਡਾਇਰੈਕਟਰ ਗੁਰਮੀਤ ਸਿੰਘ ਨੇ। ਇਸ ਗਾਣੇ ਨੂੰ ਐਮੀ ਵਿਰਕ, ਸੋਨੀਆ ਕੌਰ ਤੇ ਵਾਮਿਕਾ ਗੱਬੀ ਉੱਤੇ ਫਿਲਮਾਇਆ ਗਿਆ ਹੈ। ਇਸ ਗਾਣੇ ਨੂੰ ਜ਼ੀ ਮਿਊਜ਼ਿਕ ਕੰਪਨੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਜਿਸਦੇ ਚੱਲਦੇ ਗਾਣਾ ਟਰੈਂਡਿੰਗ ‘ਚ ਛਾਇਆ ਹੋਇਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network