ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Lemme check’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  August 20th 2020 12:51 PM  |  Updated: August 20th 2020 12:51 PM

ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Lemme check’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ‘ਸੋਹਣੇ ਸੋਹਣੇ ਸੂਟ’ ਵਰਗੇ ਸੁਪਰ ਹਿੱਟ ਗੀਤ ਤੋਂ ਬਾਅਦ ਉਹ ‘Lemme check’ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ ।

ਇਹ ਗੀਤ ਸੈਡ ਜ਼ੌਨਰ ਦਾ ਹੈ ਜਿਸ ਨੂੰ ਨਿਮਰਤ ਖਹਿਰਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਬੋਲ ਨਾਮੀ ਗੀਤਕਾਰ ਬੱਬੂ ਨੇ ਲਿਖੇ ਨੇ ਤੇ ਮਿਊਜ਼ਿਕ RoxA ਨੇ ਦਿੱਤਾ ਹੈ । ਹਰਨਵਬੀਰ ਨੇ ਇਸ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ । ਇਸ ਗੀਤ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ‘ਸੌਂਕਣ ਸੌਂਕਣੇ’ ਟਾਈਟਲ ਹੇਠ ਆਉਣ ਵਾਲੀ ਨਵੀਂ ਪੰਜਾਬੀ ਫ਼ਿਲਮ ‘ਚ ਐਮੀ ਵਿਰਕ ਤੇ ਸਰਗੁਣ ਮਹਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network