ਦੇਖੋ ਵੀਡੀਓ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

Written by  Lajwinder kaur   |  October 15th 2020 12:33 PM  |  Updated: October 15th 2020 12:33 PM

ਦੇਖੋ ਵੀਡੀਓ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਆਪਣੇ ਇੱਕ ਹੋਰ ਨਵੇਂ ਗੀਤ ‘ਟਾਈਮ ਚੱਕਦਾ’ (Time Chakda) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਰੋਮਾਂਟਿਕ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

image of ptc punjabi exclusive song time chakda

ਹੋਰ ਪੜ੍ਹੋ : ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Rony Ajnali ਤੇ Gill Machhrai ਨੇ ਮਿਲਕੇ ਲਿਖੇ ਨੇ । ਗਾਣੇ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਵਾਲੇ ਨੇ । ਜੋਰਡਨ ਸੰਧੂ ਤੇ ਮਾਹੀ ਸੰਧੂ ਨੇ ਮਿਲਕੇ ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਹੈ । ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

nirmat khaira song time chakda

ਜੇ ਗੱਲ ਕਰੀਏ ਨਿਮਰਤ ਖਹਿਰਾ ਦੀ ਤਾਂ ਉਹ ਏਨੀਂ ਦਿਨੀ ਆਪਣੀ ਨਵੀਂ ਫ਼ਿਲਮ ਸ਼ੌਕਣ ਸ਼ੌਕਣੇ ਦੀ ਸ਼ੂਟਿੰਗ ‘ਚ ਬਿਜ਼ੀ ਚੱਲ ਰਹੇ ਸਨ । ਇਸ ਫ਼ਿਲਮ ‘ਚ ਉਹ ਸਰਗੁਣ ਮਹਿਤਾ ਤੇ ਐਮੀ ਵਿਰਕ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ।time chakde1


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network