ਇਹ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ ! By Shaminder 05 May 2020 | Updated On 05 May 2020 13:39 IST in Punjabi Buzz Celebrities Special New Update Advertisment ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਬਹੁਤ ਹੀ ਮਾਸੂਮ ਨਜ਼ਰ ਆ ਰਹੇ ਨੇ । ਇਨ੍ਹਾਂ ਵਿੱਚੋਂ ਇੱਕ ਤਸਵੀਰ ਉਨ੍ਹਾਂ ਦੀ ਮਾਤਾ ਜੀ ਦੇ ਨਾਲ ਹੈ । ਜਿਸ ਨੂੰ ਸਾਂਝੇ ਕਰਦੇ ਹੋਏ ਨਿਮਰਤ ਖਹਿਰਾ ਨੇ ਲਿਖਿਆ ਕਿ “ਹਰ ਜਨਮ ‘ਚ ਬਣੇ ਤੂੰ ਮਾਂ ਮੇਰੀ, ਹਰ ਜਨਮ ‘ਚ ਮੈਂ ਤੇਰੀ ਧੀ ਹੋਵਾਂ”।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ । https://www.instagram.com/p/B_y5Tn0nbRK/ ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਬਹੁਤ ਸ਼ੁਕਰਗੁਜ਼ਾਰ ਹਾਂ ਖ਼ਾਸ ਕਰਕੇ ਤੁਹਾਡੇ ਲਈ”। ਇਨ੍ਹਾਂ ਦੋਵਾਂ ਤਸਵੀਰਾਂ ‘ਚ ਨਿਮਰਤ ਖਹਿਰਾ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਜੋੜੀ’ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਉਣਗੇ । https://www.instagram.com/p/B_y9SVGHjKG/ ਇਸ ਦੇ ਨਾਲ ਹੀ ਉਹ ਕਈ ਹਿੱਟ ਗੀਤ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ । ਪਿੱਛੇ ਜਿਹੇ ਉਨ੍ਹਾਂ ਦਾ ਗੀਤ ‘ਲਹਿੰਗਾ’ ਆਇਆ ਸੀ, ਜਿਸ ਨੂੰ ਕਿ ਕਾਫੀ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ‘ਐੱਸਪੀ ਦੇ ਰੈਂਕ ਵਰਗੀ’, ਇਸ਼ਕ ਕਚਹਿਰੀ , ਉਧਾਰ ਚੱਲਦਾ ਸਣੇ ਕਈ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ । #nimrat-khaira #pollywood #singer #actress Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article