ਨਿੰਜਾ ਦਾ ਨਵਾਂ ਗੀਤ ‘Tere Naalon’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਦਮਦਾਰ ਆਵਾਜ਼ ਦੇ ਨਾਲ ਮਾਲਕ ਗਾਇਕ ਨਿੰਜਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਵਾਰ ਉਹ ਚੱਕਵੀਂ ਬੀਟ ਦੀ ਜਗ੍ਹਾ ਸੈਡ ਸੌਂਗ ਲੈ ਕੇ ਆਏ ਨੇ। ਜੀ ਹਾਂ ਉਹ ‘ਤੇਰੇ ਨਾਲੋਂ’ (TERE NAALON) ਟਾਈਟਲ ਹੇਠ ਗੀਤ ਲੈ ਕੇ ਆਏ ਨੇ।
Image Source: youtube
ਹੋਰ ਪੜ੍ਹੋ : ਸਰਗੁਣ ਮਹਿਤਾ ਦੋ ਮਹੀਨੇ ਬਾਅਦ ਮਿਲੀ ਪਤੀ ਨੂੰ, ਪਤਨੀ ਨੂੰ ਦੇਖਕੇ ਖੁਸ਼ੀ ਦੇ ਨਾਲ ਭਾਵੁਕ ਹੋਏ ਰਵੀ ਦੁਬੇ, ਦੇਖੋ ਵੀਡੀਓ
Image Source: Instagram
ਇਸ ਗੀਤ ‘ਚ ਪਿਆਰ, ਧੋਖਾ ਤੇ ਪਛਤਾਵਾ ਇਹ ਸਾਰੇ ਹੀ ਰੰਗ ਦੇਖਣ ਨੂੰ ਮਿਲ ਰਹੇ ਨੇ। ਇਸ ਗੀਤ ‘ਚ ਸ਼ਾਨਦਾਰ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿੰਜਾ ਤੇ ਅਦਾਕਾਰਾ ਪਾਇਲ ਰਾਜਪੂਤ । ਇਸ ਗੀਤ ਦੇ ਬੋਲ ਯਾਦੀ ਢਿੱਲੋਂ ਨੇ ਲਿਖੇ ਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ। Filmy Gang ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Image Source: youtube
ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਉਨ੍ਹਾਂ ਨੇ ਇਸ ਤੋਂ ਪਹਿਲਾਂ ‘ਰੋਈਂ ਨਾ’, ਆਦਤ, ਦਿਲ, ਮਿੱਤਰਾਂ ਦਾ ਨਾਂਅ, ਕੱਲ੍ਹਾ ਚੰਗਾ, ਵਿਆਹ, ‘ਬੀ ਰੈੱਡੀ’, ‘ਸਤਾਨੇ ਲਗੇ ਹੋ’ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਵਧਾਈ ਗਾਇਕ ਹੋਣ ਦੇ ਨਾਲ ਕਮਾਲ ਦੇ ਐਕਟਰ ਵੀ ਨੇ। ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਰਹੇ ਨੇ। ਆਉਣ ਵਾਲੇ ਸਮੇਂ ‘ਚ ਉਹ ਆਪਣੀ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।