ਨਿੰਜਾ ਦੇ ਨਵੇਂ ਗੀਤ ‘ਮਿੱਤਰਾਂ ਦਾ ਨਾਂਅ’ ਦਾ ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

written by Lajwinder kaur | December 11, 2019

ਪੰਜਾਬੀ ਗਾਇਕ ਨਿੰਜਾ ਜੋ ਕਿ ‘ਮਿੱਤਰਾਂ ਦੇ ਨਾਂਅ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਗੀਤ ਦੇ ਪੋਸਟਰ ਤੋਂ ਬਾਅਦ ਗਾਣੇ ਦਾ ਟੀਜ਼ਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਟੀਜ਼ਰ ‘ਚ ਨਿੰਜਾ ਦੀ ਸ਼ਾਨਦਾਰ ਲੁੱਕ ਦੇਖਣ ਨੂੰ ਮਿਲ ਰਹੀ ਹੈ। ਇਹ ਗੀਤ ਚੱਕਵੀਂ ਬੀਟ ਵਾਲਾ ਹੋਵੇਗਾ, ਜਿਸ ‘ਚ ਨਿੰਜਾ ਦੀ ਦਮਦਾਰ ਆਵਾਜ਼ ਸੁਣਨ ਨੂੰ ਮਿਲੇਗੀ। ਹੋਰ ਵੇਖੋ:ਦੀਪ ਜੰਡੂ ਦੀ ਐਲਬਮ ‘ਡਾਊਨ ਟੂ ਅਰਥ’ ਦੀ ਪਹਿਲੀ ਝਲਕ ਆਈ ਸਾਹਮਣੇ, ਇਹ ਗਾਇਕ ਲਗਾਉਣਗੇ ਆਪਣੀ ਆਵਾਜ਼ ਦਾ ਤੜਕਾ, ਦੇਖੋ ਵੀਡੀਓ ਇਸ ਗਾਣੇ ਦੇ ਬੋਲ ਪਰਦੀਪ ਮਲਕ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰ ਵੱਲੋਂ ਤਿਆਰ ਕੀਤਾ ਗਿਆ ਹੈ। ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਸ ਨੂੰ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ‘ਜ਼ਿੰਦਗੀ ਜ਼ਿੰਦਾਬਾਦ’ ਫ਼ਿਲਮ ‘ਚ ਨਜ਼ਰ ਆਉਣਗੇ। ਪੱਤਰਕਾਰ ਅਤੇ ਲੇਖਕ ਮਿੰਟੂ ਗੁਰਸਰੀਆ ਦੀ ਜ਼ਿੰਦਗੀ ‘ਤੇ ਅਧਾਰਿਤ ਇਹ ਫ਼ਿਲਮ ਉਹਨਾਂ ਦੀ ਹੀ ਲਿਖਤ ਹੈ ਜਿਸ ਨੂੰ ਪ੍ਰੇਮ ਸਿੰਘ ਸਿੱਧੂ ਡਾਇਰੈਕਟ ਕੀਤਾ ਗਿਆ ਹੈ। ਇਹ ਫ਼ਿਲਮ ਸੱਚੀਆਂ ਘਟਨਾਵਾਂ ‘ਤੇ ਅਧਾਰਿਤ ਹੋਣ ਵਾਲੀ ਹੈ ਜਿਸ ‘ਚ ਨਿੰਜਾ ਅਤੇ ਮੈਂਡੀ ਤੱਖਰ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਮਿਊਜ਼ਿਕ ਇੰਡਸਟਰੀ 'ਚ ਕਾਫੀ ਸਰਗਰਮ ਨੇ ਹਾਲ ਹੀ 'ਚ ਉਹ ਆਪਣੇ ਸਿੰਗਲ ਟਰੈਕ 'ਕੱਲ੍ਹ ਚੰਗਾ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਹੈ। ਹੁਣ ਦੇਖਣਾ ਇਹ ਹੋਵੇਗਾ ‘ਮਿੱਤਰਾਂ ਦਾ ਨਾਂਅ’ ਨੂੰ ਦਰਸ਼ਕਾਂ ਵੱਲੋਂ ਕਿਵੇਂ ਦਾ ਹੁੰਗਾਰਾ ਮਿਲਦਾ ਹੈ। ਇਹ ਤਾਂ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਚੱਲ ਪਾਵੇਗਾ।

0 Comments
0

You may also like