
ਨਿੰਜਾ (Ninja) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਪੁੱਤਰ (Son) ਦੇ ਨਾਲ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਕਿਊਟ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਬੇਟੇ ਨੂੰ ਕਿੱਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਗਾਇਕ ਨੇ ‘ਕਿਵੇਂ ਮੁੱਖੜੇ ਤੋਂ ਨਜ਼ਰਾਂ ਹਟਾਵਾਂ’ ਦੇ ਨਾਲ ਸ਼ੇਅਰ ਕੀਤਾ ਹੈ ।

ਹੋਰ ਪੜ੍ਹੋ : ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
ਨਿੰਜਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਕਮੈਂਟਸ ਆਉਣੇ ਸ਼ੁਰੂ ਹੋ ਗਏ । ਯੂਜ਼ਰਸ ਨੇ ਇਸ ‘ਤੇ ਕਮੈਂਟਸ ਕਰਦਿਆਂ ਲਿਖਿਆ ਕਿ ‘ਕਿਊਟ ਬੇਬੀ’। ਜਦੋਂਕਿ ਇੱਕ ਹੋਰ ਨੇ ਦਿਲ ਦਾ ਇਮੋਜੀ ਪੋਸਟ ਕੀਤਾ । ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

ਹੋਰ ਪੜ੍ਹੋ : ਤੁਨੀਸ਼ਾ ਸ਼ਰਮਾ ਦੇ ਅੰਤਿਮ ਸਸਕਾਰ ‘ਤੇ ਅਦਾਕਾਰਾ ਅਵਨੀਤ ਕੌਰ ਸਣੇ ਕਈ ਹਸਤੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ‘ਆਦਤ’, ‘ਕੱਲ੍ਹਾ ਚੰਗਾ’, ‘ਧੋਖਾ’, ‘ਚੋਰ’ ਸਣੇ ਕਈ ਗੀਤ ਸ਼ਾਮਿਲ ਹਨ । । ਇਸ ਤੋਂ ਇਲਾਵਾ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।
ਭਾਵੇਂ ਉਹ ਗੰਭੀਰ ਕਿਰਦਾਰ ਹੋਣ ਜਾਂ ਫਿਰ ਹਲਕੀ ਫੁਲਕੀ ਕਾਮੇਡੀ ਜਾਂ ਫਿਰ ਰੋਮਾਂਟਿਕ। ਫ਼ਿਲਮ ‘ਅੜਬ ਮੁਟਿਆਰਾਂ’ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।
View this post on Instagram