ਨਿੰਜਾ ਨੇ ਸਾਂਝੀ ਕੀਤੀ ਆਪਣੇ ਬਚਪਨ ਦੀ ਤਸਵੀਰ, ਕਿਹਾ ‘ਨਿੰਜਾ ਨਿੰਜਾ ਕਹਿੰਦੇ ਆ ਮੁੰਡੇ ਨੂੰ’

Written by  Shaminder   |  October 12th 2022 11:53 AM  |  Updated: October 12th 2022 11:53 AM

ਨਿੰਜਾ ਨੇ ਸਾਂਝੀ ਕੀਤੀ ਆਪਣੇ ਬਚਪਨ ਦੀ ਤਸਵੀਰ, ਕਿਹਾ ‘ਨਿੰਜਾ ਨਿੰਜਾ ਕਹਿੰਦੇ ਆ ਮੁੰਡੇ ਨੂੰ’

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਨਿੰਜਾ (Ninja)  ਜਿਨ੍ਹਾਂ ਦੇ ਘਰ ਹਾਲ ਹੀ ‘ਚ ਇੱਕ ਪੁੱਤਰ ਨੇ ਜਨਮ ਲਿਆ ਹੈ ।ਜਿਸ ਦੀਆਂ ਤਸਵੀਰਾਂ ਵੀ ਗਾਇਕ (Singer) ਨੇ ਬੀਤੇ ਦਿਨ ਸਾਂਝੀਆਂ ਕੀਤੀਆਂ ਸਨ । ਪਰ ਹੁਣ ਲੱਗਦਾ ਹੈ ਪੁੱਤਰ ਦੇ ਜਨਮ ਤੋਂ ਬਾਅਦ ਨਿੰਜਾ ਨੂੰ ਆਪਣੇ ਬਚਪਨ ਦੀ ਯਾਦ ਆ ਗਈ ਹੈ । ਉਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

Ninja With wife

ਹੋਰ ਪੜ੍ਹੋ : ਹਰਮਨ ਮਾਨ ਨੇ ਪਤੀ ਹਰਭਜਨ ਮਾਨ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਕਿਹਾ ‘ਲੋਕਾਂ ਨੂੰ ਇਸ ਗੱਲੋਂ ਪ੍ਰੇਰਿਤ ਹੋਣ ਦਿਓ ਕਿ….’

ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੰਜਾ ਨੇ  ਹਰੇ ਕਲਰ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਅਤੇ ਬਹੁਤ ਹੀ ਕਿਊਟ ਲੱਗ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਕਿੰਨਰ ਸਮਾਜ ਦੇ ਲੋਕ, ਵੀਡੀਓ ਹੋ ਰਿਹਾ ਵਾਇਰਲ

ਇੱਕ ਪ੍ਰਸ਼ੰਸਕ ਨੇ ਲਿਖਿਆ ਕਿ ‘ਗਰੂਰ ਵਾਲੀ ਅੱਖ ਸ਼ੁਰੂ ਤੋਂ ਹੀ ਆ’। ਇੱਕ ਹੋਰ ਦੂਜੇ ਨੇ ਲਿਖਿਆ ਕਿ ‘ਟੇਢੀ ਜੂੜੀ ਵਾਲਾ ਨਿੱਕੂ ਜਿਹਾ’। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਸ਼ੰਸਕਾਂ ਨੇ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ । ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Ninja image From instagram

ਨਿੰਜਾ ਨੇ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕਰਨ ਦੇ ਲਈ ਕਰੜੀ ਮਿਹਨਤ ਕੀਤੀ ਹੈ ਅਤੇ ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਜਸਮੀਤ ਦੇ ਨਾਲ ਲਵ ਮੈਰਿਜ ਕਰਵਾਈ ਸੀ ।ਜਿਸ ਤੋਂ ਬਾਅਦ ਹੁਣ ਦੋਵੇਂ ਪੁੱਤਰ ਦੇ ਮਾਤਾ ਪਿਤਾ ਬਣੇ ਹਨ ।

 

View this post on Instagram

 

A post shared by NINJA (@its_ninja)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network