ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ‘ਤੇ ਲਗਾਏ ਗੰਭੀਰ ਇਲਜ਼ਾਮ

written by Shaminder | January 21, 2023 10:27am

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਅਕਸਰ ਤੁਸੀਂ ਫ਼ਿਲਮਾਂ ‘ਚ ਉਨ੍ਹਾਂ ਨੂੰ ਅੜਬ ਬੇਬੇ ਜਾਂ ਫਿਰ ਸੁਭਾਅ ਤੋਂ ਸਖਤ ਔਰਤ ਦਾ ਕਿਰਦਾਰ ਨਿਭਾਉਂਦੇ ਹੋਏ ਵੇਖਿਆ ਹੈ । ਪਰ ਅੱਜ ਉਨ੍ਹਾਂ ਦਾ ਆਪਣੇ ਪਰਿਵਾਰ ਦੇ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ।

Nirmal-Rishi,,

ਹੋਰ ਪੜ੍ਹੋ : ਜੈਸਮੀਨ ਜੱਸੀ ਤੇ ਦੀਪ ਢਿੱਲੋਂ ਦਾ ਪੁੱਤਰ ਦਾਦੇ ਨਾਲ ਮਸਤੀ ਕਰਦਾ ਆਇਆ ਨਜ਼ਰ, ਵੇਖੋ ਵੀਡੀਓ

ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ਅਤੇ ਹੋਰਨਾਂ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਹਨ ।

nirmal rishi image From instagram

ਹੋਰ ਪੜ੍ਹੋ : ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਦੀ, ਕੀ ਤੁਸੀਂ ਪਛਾਣਿਆ !

ਜਿਸ ‘ਚ ਨਿਰਮਲ ਰਿਸ਼ੀ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਉਨ੍ਹਾਂ ਨੂੰ ਭਰਾ ਰੌਸ਼ਨ ਲਾਲ ਏਨੀਆਂ ਕੁ ਗਾਲ੍ਹਾਂ ਕੱਢਦਾ ਹੈ ਕਿ ਜਿਸ ਬਾਰੇ ਉਹ ਕੈਮਰੇ ਦੇ ਸਾਹਮਣੇ ਵੀ ਨਹੀਂ ਦੱਸ ਸਕਦੇ । ਅਦਾਕਾਰਾ ਨੇ ਕਿਹਾ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ ਅਤੇ ਹਾਲੇ ਵੀ ਉਹ ਕਿਰਾਏ ਦੇ ਮਕਾਨ ‘ਚ ਹੀ ਰਹਿੰਦੀ ਹੈ ।

ਅਦਾਕਾਰਾ ਨੇ ਰਵਿੰਦਰ ਰਿਸ਼ੀ ‘ਤੇ ਵੀ ਇਲਜ਼ਾਮ ਲਗਾਏ ਹਨ । ਨਿਰਮਲ ਰਿਸ਼ੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।

You may also like